ਪੰਜਾਬ ਸਰਕਾਰ ਨੇ ਜਾਰੀ ਕੀਤੀ ਪਹਿਲੀ ਕਿਸ਼ਤ, ਇਨ੍ਹਾਂ ਲੋਕਾਂ ਨੂੰ ਹੋਵੇਗਾ ਵੱਡਾ ਫਾਇਦਾ
Saturday, Aug 09, 2025 - 12:54 PM (IST)

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਾਤਿਆਂ ਵਿਚ ਜਾਵੇਗੀ ਅਤੇ ਨਿਰਮਾਣ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ। ਇਹ ਹੋਸਟਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਲੜਕਿਆਂ ਅਤੇ ਲੜਕੀਆਂ ਲਈ 100-100 ਸੀਟਾਂ ਦੇ ਹੋਣਗੇ ਅਤੇ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਹੋਸਟਲ ਦੀ ਲਾਗਤ 3.49 ਕਰੋੜ ਰੁਪਏ ਹੋਵੇਗੀ। ਦੋਵੇਂ ਹੋਸਟਲਾਂ ਵਿਚ ਵਿਦਿਆਰਥੀਆਂ ਲਈ ਆਧੁਨਿਕ ਸੁਵਿਧਾਵਾਂ ਵਾਲੇ ਕਮਰੇ, ਪੜ੍ਹਾਈ ਲਈ ਸੁਚੱਜਾ ਵਾਤਾਵਰਣ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਉਹ ਆਪਣੀ ਪੜ੍ਹਾਈ ਵਿਚ ਪੂਰੀ ਤਰ੍ਹਾਂ ਧਿਆਨ ਕੇਂਦਰਤ ਕਰ ਸਕਣ।
ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਇਹ ਯੋਜਨਾ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਹੋਸਟਲ ਨਿਰਮਾਣ ਵੱਲ ਪੰਜਾਬ ਸਰਕਾਰ ਦੀ ਨਿਰੰਤਰ ਕੋਸ਼ਿਸ਼ ਦਾ ਹਿੱਸਾ ਹੈ। ਇਹ ਉਪਰਾਲਾ ਦੂਰ-ਦਰਾਜ਼ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਉਚਿਤ ਰਹਿਣ-ਸਹਿਣ ਦੀ ਸਹੂਲਤ ਦੇ ਕੇ ਉੱਚ ਸਿੱਖਿਆ ਹਾਸਲ ਕਰਨ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰੇਗਾ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਨਿੱਕੂ ਪਾਰਕ ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ, ਮਾਮਲਾ ਜਾਣ ਉਡਣਗੇ ਹੋਸ਼
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ-ਕੇਂਦਰਤ ਵਿਕਾਸ, ਆਤਮ ਨਿਰਭਰਤਾ ਅਤੇ ਸਮਰੱਥਾ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੋਸਟਲਾਂ ਦੀ ਘਾਟ ਕਾਰਨ ਪੱਛੜੀਆਂ ਸ਼੍ਰੇਣੀਆਂ ਦੇ ਕਈ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਾਂਝਾ ਰਹਿਣਾ ਪੈਂਦਾ ਸੀ, ਜਿਸ ਕਰਕੇ ਸਰਕਾਰ ਵੱਲੋਂ ਨਵੇਂ ਹੋਸਟਲ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਰ ਵੀ ਉਚੇਰੀ ਸਿੱਖਿਆ ਸੰਸਥਾਵਾਂ 'ਚ ਨਵੇਂ ਹੋਸਟਲ ਨਿਰਮਾਣ ਲਈ ਤਜਵੀਜ਼ਾਂ ਮੰਗੀਆਂ ਗਈਆਂ ਹਨ ਤਾਂ ਜੋ ਰਾਜ ਭਰ ਦੇ ਵਿਦਿਆਰਥੀਆਂ ਨੂੰ ਚੰਗੇ ਰਹਿਣ-ਸਹਿਣ ਦੀ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕੇਵਲ ਢਾਂਚਾਗਤ ਵਿਕਾਸ ਨਹੀਂ, ਸਗੋਂ ਪੱਛੜੀਆਂ ਸ਼੍ਰੇਣੀਆਂ ਦੇ ਨੌਜਵਾਨਾਂ ਨੂੰ ਸਮਾਜਿਕ ਤੌਰ 'ਤੇ ਮਜ਼ਬੂਤ ਕਰਕੇ ਰਾਜ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪਹਿਲਕਦਮੀਆਂ ਭਵਿੱਖ 'ਚ ਹੋਰ ਵਿਦਿਆਰਥੀ ਅਨੁਕੂਲ ਸਕੀਮਾਂ ਦਾ ਰਾਹ ਖੋਲ੍ਹਣਗੇ।
ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਦਾ ਸ਼ਰਮਨਾਕ ਕਾਰਾ, 9ਵੀਂ ਦੇ ਵਿਦਿਆਰਥੀ ਤੋਂ 6ਵੀਂ ਦੀ ਵਿਦਿਆਰਥਣ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e