ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਦੇ ਮਾਮਲੇ ’ਤੇ ਸਖ਼ਤ ਵਿਰੋਧ ਜਤਾਇਆ
Friday, Sep 19, 2025 - 12:31 PM (IST)

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਸਖ਼ਤ ਵਿਰੋਧ ਕੀਤਾ। ਪੰਜਾਬ ਸਰਕਾਰ ਨੇ ਸਿਰਫ਼ ਪੰਜ ਹਜ਼ਾਰ ਕਿਊਸਿਕ ਹੋਰ ਵਾਧੂ ਪਾਣੀ ਛੱਡਣ ਦੀ ਇਜਾਜ਼ਤ ਦਿੱਤੀ ਸੀ ਜਦਕਿ ਬੋਰਡ ਚਾਹੁੰਦਾ ਸੀ ਕਿ ਭਾਖੜਾ ਡੈਮ ਤੋਂ ਇਕ ਵਾਰ ’ਚ 70 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇ। ਲੰਬੀ ਚਰਚਾ ਤੋਂ ਬਾਅਦ ਹੁਣ ਤੈਅ ਹੋਇਆ ਕਿ ਕੁੱਲ 45 ਹਜ਼ਾਰ ਕਿਊਸਿਕ ਪਾਣੀ ਹੀ ਛੱਡਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਬਾਦਲੇ, ਕਈ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ List
ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ। ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਅਗਵਾਈ ਹੇਠ ਹੋਈ ਗੱਲਬਾਤ ਦੌਰਾਨ ਡੈਮ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਵਾਧੂ ਪਾਣੀ ਛੱਡਣ ਦਾ ਮੁੱਦਾ ਸਭ ਤੋਂ ਵੱਧ ਚਰਚਾ ਵਿਚ ਰਿਹਾ। ਇਸ ਵੇਲੇ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1677 ਫੁੱਟ ਦਰਜ ਕੀਤਾ ਗਿਆ ਹੈ ਅਤੇ ਇਸ ਡੈਮ ’ਚੋਂ ਸਤਲੁਜ ਦਰਿਆ ’ਚ 40 ਹਜ਼ਾਰ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ। ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਡੈਮ ’ਚੋਂ ਉਹ 45 ਹਜ਼ਾਰ ਕਿਊਸਕ ਤੋਂ ਵੱਧ ਪਾਣੀ ਰਿਲੀਜ਼ ਨਹੀਂ ਕਰਨ ਦੇਣਗੇ। ਪੰਜਾਬ ਸਰਕਾਰ ਨੇ ਇਸ ਗੱਲ ’ਤੇ ਇਤਰਾਜ਼ ਕੀਤਾ ਕਿ ਪਿਛਲੇ ਦਿਨਾਂ ’ਚ ਬੀ ਬੀ ਐੱਮ ਬੀ ਨੇ ਡੈਮਾਂ ’ਚੋਂ ਆਪਣੀ ਮਰਜ਼ੀ ਨਾਲ ਕਦੇ ਵੱਧ ਤੇ ਕਦੇ ਘੱਟ ਪਾਣੀ ਛੱਡੇ ਜਾਣ ਦੀ ਪ੍ਰਕਿਰਿਆ ਨੂੰ ਵਾਰ ਵਾਰ ਦੁਹਰਾਇਆ ਜਿਸ ਨਾਲ ਦਰਿਆਵਾਂ ਦੇ ਕੰਢਿਆਂ ਨੂੰ ਨੁਕਸਾਨ ਪੁੱਜਿਆ ਹੈ ਅਤੇ ਪੰਜਾਬ ਲਈ ਕਈ ਮੁਸ਼ਕਲਾਂ ਖੜ੍ਹੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਸਕੂਲਾਂ ਨੂੰ ਲੈ ਕੇ ਆਖਿਰ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e