ਪੰਜਾਬ ਸਰਕਾਰ ਵਲੋਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਦੀ ਸੂਚੀ ਜਾਰੀ

Sunday, Aug 14, 2022 - 02:02 PM (IST)

ਪੰਜਾਬ ਸਰਕਾਰ ਵਲੋਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਦੀ ਸੂਚੀ ਜਾਰੀ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ 7 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ-ਪੱਤਰ 2022 ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ। ਇਨ੍ਹਾਂ ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ ਨਾਲ ਸਨਮਾਨਿਤ ਕਰਨ ਲਈ ਗੋਲਡ ਮੈਡਲ, ਸ਼ਾਲ ਅਤੇ ਹਸਤਾਖਰ ਕੀਤਾ ਪ੍ਰਮਾਣ ਪੱਤਰ ਦਿੱਤਾ ਜਾਵੇਗਾ।

ਸਨਮਾਨਿਤ ਹੋਣ ਵਾਲੀਆਂ ਸ਼ਖਸੀਅਤਾਂ ਵਿਚ ਰਮੇਸ਼ ਕੁਮਾਰ ਮਹਿਤਾ ਪੁੱਤਰ ਪ੍ਰਕਾਸ਼ ਚੰਦ ਵਾਸੀ ਕਿਲਾ ਰੋਡ ਬੰਦ ਗਲੀ, ਬਠਿੰਡਾ, ਪ੍ਰਾਣ ਸੱਭਰਵਾਲ ਪੁੱਤਰ ਸਵ. ਭਗਤ ਮੁਨਸ਼ੀ ਰਾਮ ਸੱਭਰਵਾਲ ਵਾਸੀ ਪਟਿਆਲਾ, ਮਿਸ ਹਰਗੁਨ ਕੌਰ ਪੁੱਤਰੀ ਤੇਜਿੰਦਰ ਸਿੰਘ ਵਾਸੀ ਅੰਮ੍ਰਿਤਸਰ, ਅਮਰਜੀਤ ਸਿੰਘ ਪੁੱਤਰ ਦੌਲਤ ਸਿੰਘ ਵਾਸੀ ਭਾਦਸੋਂ, ਜਗਜੀਤ ਸਿੰਘ ਦਰਦੀ ਪੁੱਤਰ ਹਰਨਾਮ ਸਿੰਘ ਵਾਸੀ ਪਟਿਆਲਾ, ਜੈਸਮੀਨ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਰੋਪੜ ਅਤੇ ਪੰਜਾਬ ਸਰਕਾਰ ਦੇ ਪ੍ਰਸਾਸਨਿਕ ਸੁਧਾਰ ਵਿਭਾਗ ਦੇ ਸੀਨੀਅਰ ਕੰਸਲਟੈਂਟ ਜਸਮਿੰਦਰ ਪਾਲ ਸਿੰਘ ਸ਼ਾਮਲ ਹਨ।


author

Gurminder Singh

Content Editor

Related News