ਪੰਜਾਬ ਸਰਕਾਰ ਨੇ ਹੱਲ ਕੀਤਾ ਮਸਲਾ, ਕਿਸਾਨਾਂ ਲਈ ਆ ਗਈ ਚੰਗੀ ਖ਼ਬਰ
Monday, Oct 07, 2024 - 06:33 PM (IST)
ਚੰਡੀਗੜ੍ਹ : ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਆੜ੍ਹਤੀਆਂ ਵਿਚਾਲੇ ਮੀਟਿੰਗ ਦੌਰਾਨ ਕਈ ਮੁੱਦਿਆਂ ਉਤੇ ਚਰਚਾ ਹੋਈ। ਮੀਟਿੰਗ ਉਪਰੰਤ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਆੜ੍ਹਤੀਆਂ ਨਾਲ ਮੀਟਿੰਗ ਵਿਚ ਬਣੀ ਸਹਿਮਤੀ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਗਈ ਹੈ। ਉਹ ਭਲਕੇ ਮੰਡੀਆਂ ਵਿਚ ਕੰਮ ਉਤੇ ਪਰਤ ਆਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਿੰਨੀਆਂ ਵੀ ਮੰਗਾਂ ਸਨ ਜੋ ਕੇਂਦਰ ਨਾਲ ਸਬੰਧਤ ਹਨ ਉਨ੍ਹਾਂ ਉਤੇ ਕੇਂਦਰ ਨਾਲ ਗੱਲਬਾਤ ਕੀਤੀ ਜਾਵੇਗੀ। ਆੜ੍ਹਤੀਆਂ ਵਲੋਂ ਹੜਤਾਲ ਖ਼ਤਮ ਕਰਨ ਦੇ ਐਲਾਨ ਨਾਲ ਕਿਸਾਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਫੈਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਨੇ ਕਿਹਾ ਕਿ ਅੱਜ ਜੋ ਮੀਟਿੰਗ ਹੋਈ ਉਸ ਵਿਚ ਆੜ੍ਹਤੀਆਂ ਨੂੰ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਜੇਕਰ ਕੇਂਦਰ ਆੜ੍ਹਤੀਆਂ ਨੂੰ ਢਾਈ ਫੀਸਦੀ ਆੜ੍ਹਤ ਨਹੀਂ ਦਿੰਦੀ ਤਾਂ ਪੰਜਾਬ ਸਰਕਾਰ ਇਸ ਦੀ ਭਰਪਾਈ ਕਰੇਗੀ। ਇਸ ਸ਼ਰਤ ਉਤੇ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੱਲ੍ਹ ਤੋਂ ਆੜ੍ਹਤੀ ਆਪਣੇ ਕੰਮ ਉਤੇ ਪਰਤ ਆਉਣਗੇ।
ਇਹ ਵੀ ਪੜ੍ਹੋ : ਸਰਪੰਚੀ ਦੀ ਚੋਣ ਲੜਨ ਲਈ ਕੈਨੇਡਾ ਤੋਂ ਆਇਆ ਮੁੰਡਾ, ਪਿੰਡ ਵਾਸੀਆਂ ਲਈ ਕਰ 'ਤਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਦੁਕਾਨਾਂ ਨੂੰ ਤਾਲੇ ਲਗਾ ਕੇ ਹੜਤਾਲ ਕਰਨ ਦੀ ਗੱਲ ਵੀ ਹੁਣ ਖ਼ਤਮ ਹੋ ਗਈ ਹੈ। ਮੁੱਖ ਮੰਤਰੀ ਵੱਲੋਂ ਜੋ ਵਾਅਦਾ ਕੀਤਾ ਗਿਆ ਸੀ ਕਿ ਕੇਂਦਰ ਸਰਕਾਰ ਵੱਲੋਂ ਪ੍ਰਤੀ ਕੁਇੰਟਲ 46 ਰੁਪਏ ਦਿੱਤੇ ਆੜ੍ਹਤੀਆਂ ਨੂੰ ਦਿੱਤੇ ਜਾਂਦੇ ਹਨ ਪਰ ਢਾਈ ਫ਼ੀਸਦੀ ਦੇ ਹਿਸਾਬ ਨਾਲ ਪ੍ਰਤੀ ਕੁਇੰਟਲ 58 ਰੁਪਏ ਆੜ੍ਹਤੀਏ ਨੂੰ ਮਿਲਣੇ ਬਣਦੇ ਹਨ। ਬਾਕੀ ਦੇ ਪੈਸਿਆਂ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵਾਹਨਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ