ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਵੱਡਾ ਐਲਾਨ, ਪੰਜਾਬ ਸਰਕਾਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

Friday, Jul 18, 2025 - 10:45 AM (IST)

ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਵੱਡਾ ਐਲਾਨ, ਪੰਜਾਬ ਸਰਕਾਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ/ਜਲੰਧਰ/ਪਠਾਨਕੋਟ (ਅੰਕੁਰ, ਧਵਨ, ਸ਼ਾਰਦਾ) : ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀਰਵਾਰ ਨੂੰ ਹਾਈਵੇ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਾਉਣ ਵਾਲੇ ਇਕ ਪਾਇਲਟ ਪ੍ਰਾਜੈਕਟ ਦਾ ਐਲਾਨ ਕੀਤਾ। ਇਕ ਸੂਬਾ ਪੱਧਰੀ ਵਿਸ਼ੇਸ਼ ਕਮੇਟੀ ਇਸ ਪ੍ਰਾਜੈਕਟ ਦੀ ਨਿਗਰਾਨੀ ਕਰੇਗੀ ਅਤੇ ਸਮੇਂ-ਸਮੇਂ ਇਸ ਦੀ ਸਮੀਖਿਆ ਵੀ ਕਰੇਗੀ।

ਇਹ ਵੀ ਪੜ੍ਹੋ : ਬਠਿੰਡਾ ਨੇ ਪੰਜਾਬ ਭਰ ਵਿਚੋਂ ਮਾਰੀ ਬਾਜ਼ੀ, ਕੇਂਦਰ ਨੇ ਕੀਤਾ ਵੱਡਾ ਐਲਾਨ

ਮੁੱਢਲੇ ਗੇੜ ’ਚ, ਇਹ ਪ੍ਰਾਜੈਕਟ 5 ਜ਼ਿਲਿਆਂ : ਰੋਪੜ (ਵਿਸ਼ੇਸ਼ ਤੌਰ ’ਤੇ ਸ੍ਰੀ ਆਨੰਦਪੁਰ ਸਾਹਿਬ ), ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ ’ਚ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ’ਚ ਲਾਗੂ ਕੀਤਾ ਜਾਵੇਗਾ। ਪ੍ਰਾਜੈਕਟ ਤਹਿਤ ਇਨ੍ਹਾਂ ਜ਼ਿਲਿਆਂ ’ਚ ਹਾਈਵੇ ਦੇ ਸੱਜੇ -ਖੱਬੇ ਦੋਵੇਂ ਪਾਸੇ 500 ਮੀਟਰ ਦੀ ਦੂਰੀ ’ਤੇ 5, 6 ਅਤੇ 7 ਫੁੱਟ ਤੱਕ ਦੀ ਉਚਾਈ ਵਾਲੇ ਬੂਟੇ ਲਗਾਏ ਜਾਣਗੇ। ਮੰਤਰੀ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੂਟਿਆਂ ਦੇ ਵਧਣ-ਫੁੱਲਣ ਤੇ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਢੁੱਕਵੀਂ ਨਜ਼ਰਸਾਨੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀ ਰਹੀਆਂ ਧਮਕੀਆਂ ਦੇ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ

ਇਸ ਤੋਂ ਇਲਾਵਾ ਵਾੜ ਲਾਉਣ ਦਾ ਕੰਮ ਵੀ ਕੀਤਾ ਜਾਵੇਗਾ ਤਾਂ ਜੋ ਬੂਟਿਆਂ ਨੂੰ ਆਵਾਰਾ ਜਾਨਵਰਾਂ ਤੋਂ ਬਚਾਇਆ ਜਾ ਸਕੇ। ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਮਨਰੇਗਾ ਅਧੀਨ ਕੰਮ ਕਰਦੇ ਲੋਕਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਯਕੀਨੀ ਬਣਾਏਗਾ। ਇਸ ਮੌਕੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਜੰਗਲਾਤ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਵਣਪਾਲ, ਜੰਗਲਾਤ (ਸ਼ਿਵਾਲਿਕ ਸਰਕਲ) ਕੰਨਨ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ

ਦੂਜੀ ਅਹਿਮ ਪੇਸ਼ਕਦਮੀ ਦਾ ਉਦਘਾਟਨ ਕਰਦਿਆਂ ਮੰਤਰੀ ਨੇ ਦੱਸਿਆ ਕਿ ਅੱਜ ਦੀ ਪੀੜ੍ਹੀ ਨੂੰ ਰੁੱਖਾਂ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਇਸ ਵਿਸ਼ੇ ’ਤੇ ਆਧਾਰਤ ਭਾਸ਼ਣ ਅਤੇ ਕਵਿਤਾ ਮੁਕਾਬਲੇ 23 ਜੁਲਾਈ ਤੋਂ ਬਟਾਲਾ ਵਿਖੇ ਪ੍ਰਸਿੱਧ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਵਾਲੇ ਦਿਨ ਤੋਂ ਸ਼ੁਰੂ ਕਰਵਾਏ ਜਾਣਗੇ। ਇਹ ਮੁਕਾਬਲੇ ਇਕ ਮਹੀਨੇ ਤਕ ਚੱਲਣਗੇ ਅਤੇ ਚਾਰ ਸ਼੍ਰੇਣੀਆਂ :ਪ੍ਰਾਇਮਰੀ (ਪਹਿਲੀ ਤੋਂ ਪੰਜਵੀਂ ਜਮਾਤ), ਸੈਕੰਡਰੀ (ਛੇਵੀਂ ਤੋਂ ਦਸਵੀਂ ਜਮਾਤ), ਸੀਨੀਅਰ ਸੈਕੰਡਰੀ (ਗਿਆਰਵੀਂ ਤੇ ਬਾਰਵੀਂ) ਅਤੇ ਕਾਲਜ ਪੱਧਰ ’ਤੇ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਉੱਚ ਪੱਧਰੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News