ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਨਵੀਆਂ ਗਾਈਡ ਲਾਈਨ ਜਾਰੀ
Wednesday, Dec 11, 2024 - 12:22 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ ਪਲੇਅ ਵੇਅ ਸਕੂਲਾਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣਾ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਜ਼ਰੂਰੀ ਤੌਰ ’ਤੇ ਲੱਗੇ ਹੋਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਲੇਅ ਵੇਅ ਪ੍ਰਬੰਦਕ ਇਹ ਪੂਰੀ ਤਰ੍ਹਾਂ ਸੁਨਿਸ਼ਚਿਤੀ ਕਰਨ ਕਿ ਸਕੂਲ ਦੀ ਬਾਊਂਡਰੀ ਬੱਚਿਆਂ ਲਈ ਪੂਰੀ ਤਰ੍ਹਾਂ ਸੁਰੱਖਿਅ ਹੈ ਤੇ ਸਕੂਲ ਵਿਚ ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ-ਵੱਖਰੇ ਵਾਸ਼ਰੂਮਾਂ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੀ ਭਰਤੀ ਸ਼ੁਰੂ ਕਰਨ ਦਾ ਐਲਾਨ, ਭਰੀਆਂ ਜਾਣਗੀਆਂ 1754 ਅਸਾਮੀਆਂ
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪਲੇਅ ਵੇਅ ਸਕੂਲਾਂ ਵਿਚ ਇਕ ਅਧਿਆਪਕ ਨੂੰ 20 ਬੱਚਿਆਂ ਨੂੰ ਹੀ ਪੜ੍ਹਾਉਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਰਜਿਸਟਰਡ ਪਲੇਅ ਵੇਅ ਸਕੂਲਾਂ ਵਿਚ ਹੀ ਭੇਜੋ। ਉਨ੍ਹਾਂ ਕਿਹਾ ਕਿ ਨਿੱਕੇ ਬੱਚਿਆਂ ਨੂੰ ਥੱਪੜ ਮਾਰਨਾ ਜਾਂ ਝਿੜਕਣਾ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦਾ ਐਲਾਨ, 13 ਦਸੰਬਰ ਨੂੰ ਹੋਵੇਗਾ ਵੱਡਾ ਇਕੱਠ, ਪੰਜਾਬ 'ਚ ਵੀ ਬੰਦ ਹੋ ਸਕਦਾ ਹੈ ਇੰਟਰਨੈੱਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e