ਭਾਰਤ-ਪਾਕਿ ਵਿਚਾਲੇ ਛਿੜੀ ਜੰਗ ਦੌਰਾਨ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
Saturday, May 10, 2025 - 03:25 PM (IST)

ਚੰਡੀਗੜ੍ਹ : ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਪੰਜਾਬ ਸਰਕਾਰ ਨੇ ਪਾਕਿਸਤਾਨੀ ਹਮਲਿਆਂ ਦੌਰਾਨ ਜ਼ਖਮੀ ਹੋਏ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਕੱਲ੍ਹ ਫਿਰੋਜ਼ਪੁਰ ਵਿਚ ਡਰੋਨ ਹਮਲੇ ਵਿਚ ਜ਼ਖਮੀ ਹੋਏ 3 ਲੋਕਾਂ ਦਾ ਇਲਾਜ 'ਫਰਿਸ਼ਤੇ ਯੋਜਨਾ' ਤਹਿਤ ਪੰਜਾਬ ਸਰਕਾਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਜੰਗ ਅਤੇ ਦਹਿਸ਼ਤਗਰਦੀ ਦੇ ਪੀੜਤ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਪਿੰਡ ਛਿੱਛਰਾਂ 'ਚ ਲਗਾਤਾਰ ਪੰਜ ਬੰਬ ਧਮਾਕੇ, ਕੰਬ ਗਿਆ ਪੂਰਾ ਇਲਾਕਾ
ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਹੈ ਜੋ ਅਜਿਹਾ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਅਸੀਂ ਪੰਜਾਬ ਦੀ ਬਿਹਤਰੀ ਲਈ ਕੰਮ ਕਰਦੇ ਰਹਾਂਗੇ।
ਇਹ ਵੀ ਪੜ੍ਹੋ : ਜੰਗ ਦੇ ਮਾਹੌਲ ਦੌਰਾਨ ਪੰਜਾਬ ਵਿਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e