ਪੰਜਾਬ ਸਰਕਾਰ ਦਾ ਇਕ ਹੋਰ ਅਹਿਮ ਫ਼ੈਸਲਾ, ਚੁੱਕਿਆ ਗਿਆ ਇਹ ਵੱਡਾ ਕਦਮ
Tuesday, Mar 18, 2025 - 11:01 AM (IST)

ਖਮਾਣੋਂ (ਅਰੋੜਾ) : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਹੈਲਪ ਲਾਈਨ ਨੰਬਰ 1100 ਜਾਰੀ ਕੀਤਾ ਗਿਆ ਹੈ ਜਿਸ ਰਾਹੀਂ ਕੋਈ ਵੀ ਨਾਗਰਿਕ ਸਰਕਾਰੀ ਵਿਭਾਗਾਂ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸਮਾਂ ਬੱਧ, ਪਾਰਦਰਸ਼ੀ ਅਤੇ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਦਫ਼ਤਰਾਂ ’ਚ ਲੋਕਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਪੁਲਸ ਦੇ 12 ਮੁਲਾਜ਼ਮ ਮੁਅੱਤਲ
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਵਿਭਾਗ ਨਾਲ ਸਬੰਧਤ ਕੋਈ ਸ਼ਿਕਾਇਤ ਹੈ ਤਾਂ ਹੈਲਪਲਾਈਨ ਨੰਬਰ 1100 ''ਤੇ ਇਸ ਬਾਰੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ''ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਸਰਕਾਰ ਨੇ ਵਟਸਐਪ ਨੰਬਰ 98555-01076 ਵੀ ਜਾਰੀ ਕੀਤਾ ਹੈ ਜਿਸ ’ਤੇ ਨਾਗਰਿਕ ਵੱਲੋਂ ਕਿਸੇ ਵੀ ਸ਼ਿਕਾਇਤ ਨੂੰ ਆਨਲਾਈਨ ਹੀ ਦਰਜ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਰਜ ਸ਼ਿਕਾਇਤ ਅਧਿਕਾਰੀ ਦੇ ਆਨਲਾਈਨ ਖਾਤੇ ’ਚ ਜਾਵੇਗੀ ਅਤੇ ਸ਼ਿਕਾਇਤ ਦਾ ਸਮਾਂ ਬੱਧ ਨਿਪਟਾਰਾ ਕਰਨਾ ਜ਼ਰੂਰੀ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e