ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਲਈ ਵਾਪਸ
Monday, Aug 11, 2025 - 06:30 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਲੈਂਡ ਪੂਲਿੰਗ ਸਕੀਮ ਵਾਪਸ ਲੈ ਲਈ ਹੈ। ਇਸ ਸਕੀਮ ਦੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਸੀ। ਪਿਛਲੇ ਦਿਨੀਂ ਹਾਈਕੋਰਟ ਵਿਚ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਤੁਹਾਡਾ ਫੈਸਲਾ ਕੀ ਹੈ ਇਸ 'ਤੇ ਪੰਜਾਬ ਸਰਕਾਰ ਦੇ ਵਕੀਲਾਂ ਨੇ ਕਿਹਾ ਸੀ ਕਿ ਅਸੀਂ ਸਰਕਾਰ ਨਾਲ ਗੱਲਬਾਤ ਕਰਕੇ ਅਗਲੀ ਜਾਣਕਾਰੀ ਦੇਵਾਂਗੇ। ਜਿਸ ਤੋਂ ਬਾਅਦ ਹਾਈਕੋਰਟ ਨੇ ਚਾਰ ਹਫਤਿਆਂ ਲਈ ਇਸ 'ਤੇ ਸਟੇਆ ਲਗਾ ਦਿੱਤਾ ਸੀ।
ਇਹ ਵੀ ਪੜ੍ਹੋ : ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਕੀ ਸੀ ਯੋਜਨਾ
ਜੂਨ ਮਹੀਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ ਦਿੱਤੀ ਗਈ ਸੀ। ਸੂਬਾ ਸਰਕਾਰ ਵੱਲੋਂ ਪਹਿਲੇ ਪੜਾਅ ਵਿਚ ਇਸ ਨੀਤੀ ਨੂੰ 27 ਵੱਡੇ ਸ਼ਹਿਰਾਂ ਵਿਚ ਲਾਗੂ ਕਰਨ ਦੀ ਯੋਜਨਾ ਸੀ। ਨਵੀਂ ਲੈਂਡ ਪੂਲਿੰਗ ਨੀਤੀ ਮੁਤਾਬਕ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੂੰ ਇਕ ਏਕੜ ਜ਼ਮੀਨ ਬਦਲੇ 1000 ਗਜ਼ ਦੇ ਰਿਹਾਇਸ਼ੀ ਤੇ 200 ਗਜ਼ ਦੇ ਵਪਾਰਕ ਪਲਾਟ ਦਿੱਤੇ ਜਾਣੇ ਸਨ। ਮੰਤਰੀ ਮੰਡਲ ਦੀ ਮੀਟਿੰਗ ਵਿਚ ਪਲਾਟਾਂ ਦੀ ਯਕਮੁਸ਼ਤ ਅਦਾਇਗੀ ਕਰਨ ਵਾਲੇ ਅਲਾਟੀਆਂ ਲਈ ਰਿਆਇਤਾਂ ਦੇਣ ਅਤੇ ਬਾਹਰੀ ਵਿਕਾਸ ਦਰਾਂ (ਈਡੀਸੀ) ਤੇ ਜ਼ਮੀਨ ਵਰਤੋਂ ਬਾਰੇ ਤਬਦੀਲੀ (ਸੀਐੱਲਯੂ) ਵਿਚ ਵਾਧੇ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਸੀ।