ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

Thursday, Nov 14, 2024 - 05:00 PM (IST)

ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ਅਤੇ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮਿਉਂਸਪਲ ਭਵਨ ਵਿਖੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਹਾਜ਼ਰੀ ਵਿਚ ਸਥਾਨਕ ਸਰਕਾਰਾਂ ਮੰਤਰੀ ਨੇ ਕਮਿਸ਼ਨਰ ਨਗਰ ਨਿਗਮ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਿਰੋਜ਼ਪੁਰ, ਮੋਗਾ, ਕਪੂਰਥਲਾ, ਨਵਾਂ ਸ਼ਹਿਰ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲਾਂ/ਨਗਰ ਪੰਚਾਇਤਾਂ ਮੱਖੂ, ਮੱਲਾਵਾਲਾ ਖਾਸ, ਬਾਘਾ ਪੁਰਾਣਾ, ਧਰਮਕੋਟ, ਫਤਿਹਗੜ੍ਹ ਪੰਜਤੂਰ, ਨਡਾਲਾ, ਢਿੱਲਵਾ, ਬੇਗੋਵਾਲ ,ਭੁਲੱਥ, ਬਲਾਚੋਰ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਇਹ ਵੀ ਪੜ੍ਹੋ : ਪੰਜਾਬ ਵਿਚ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ

ਡਾ. ਰਵਜੋਤ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਲਈ ਸਾਫ਼-ਸਫ਼ਾਈ ਅਤੇ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਰਕਾਰ ਦਾ ਮੁੱਢਲਾ ਉਦੇਸ਼ ਹੈ।  ਉਨ੍ਹਾਂ ਅਧਿਕਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਉਚੇਚੇ ਕਦਮ ਚੁੱਕਣ ਦੇ ਆਦੇਸ਼ ਵੀ ਦਿੱਤੇ। ਕੈਬਨਿਟ ਮੰਤਰੀ ਨੇ ਵੱਖ-ਵੱਖ ਸਕੀਮਾਂ ਅਧੀਨ ਵੱਖ-ਵੱਖ ਪ੍ਰੋਜੈਕਟਾਂ ਬਾਰੇ ਅਧਿਕਾਰੀਆਂ ਤੋਂ ਰਿਪੋਰਟਾਂ ਦੀ ਸਮੀਖਿਆ ਕੀਤੀ ਅਤੇ ਸਾਰੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਉੱਚ ਪੱਧਰੀ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ। ਕੈਬਨਿਟ ਮੰਤਰੀ ਨੇ ਸ਼ਹਿਰੀ ਖੇਤਰਾਂ ਵਿਚ ਸਫਾਈ ਨੂੰ ਪਹਿਲ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਸ਼ਹਿਰੀ ਖੇਤਰ ਵਿਚ ਕੂੜੇ ਦੇ ਢੇਰ ਨਜ਼ਰ ਨਹੀਂ ਆਉਣੇ ਚਾਹੀਦੇ ਅਤੇ ਘਰ-ਘਰ ਜਾ ਕੇ ਇਕੱਠੇ ਕੀਤੇ ਕੂੜੇ ਨੂੰ ਵਿਗਿਆਨਕ ਢੰਗ ਨਾਲ ਨਿਪਟਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਹਦਾਇਤ ਕੀਤੀ ਕਿ ਸੀਵਰੇਜ ਸਿਸਟਮ ਨੂੰ ਸੈਕਸ਼ਨ ਮਸ਼ੀਨਾਂ ਨਾਲ ਨਿਯਮਤ ਤੌਰ 'ਤੇ ਸਾਫ਼ ਕੀਤਾ ਜਾਵੇ ਤਾਂ ਜੋ ਸੀਵਰੇਜ ਦਾ ਪਾਣੀ ਸੜਕਾਂ ਅਤੇ ਗਲੀਆਂ ਵਿਚ ਓਵਰਫਲੋ ਹੋਣ ਤੋਂ ਰੋਕਿਆ ਜਾ ਸਕੇ। 

ਇਹ ਵੀ ਪੜ੍ਹੋ : ਕਪੂਰਥਲਾ ਤੋਂ ਪਟਿਆਲਾ ਜਾ ਰਹੀ ਪੰਜਾਬ ਪੁਲਸ ਦੀ ਬੱਸ ਦੇ ਉਡੇ ਪਰਖੱਚੇ, ਅੰਦਰ ਦੇਖਿਆ ਤਾਂ ਖੜ੍ਹੇ ਹੋਏ ਰੌਂਗਟੇ

ਡਾ. ਰਵਜੋਤ ਸਿੰਘ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਥਾਂ 'ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੀਵਰੇਜ ਦੂਸ਼ਿਤ ਨਾ ਕਰੇ। ਇਸ ਮੌਕੇ ਮੀਟਿੰਗ ਵਿਚ ਸਬੰਧਤ ਹਲਕਿਆਂ ਦੇ ਵਿਧਾਇਕਾਂ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ. ਐੱਮ. ਆਈ. ਡੀ. ਸੀ ਦੇ ਸੀ. ਈ. ਓ. ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿਚ ਹਾਜ਼ਰ ਸਨ।

ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਪੀ. ਜੀ. ਆਈ. 'ਚ ਦਾਖ਼ਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News