ਪੰਜਾਬ ਸਰਕਾਰ ਨੇ ਝੋਨੇ ਦਾ 27,189.59 ਕਰੋੜ ਰੁਪਏ ਦਾ ਕੀਤਾ ਭੁਗਤਾਨ

11/24/2018 10:04:59 AM

ਚੰਡੀਗੜ੍ਹ (ਭੁੱਲਰ)—ਪੰਜਾਬ 'ਚ 22 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 166.87 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 27,189.59 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।  ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 165.76 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 1,11,626 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ 163. 86 ਲੱਖ ਮੀਟ੍ਰਿਕ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਵਲੋਂ 58,00,655 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 38,05,553 ਟਨ ਤੇ ਪਨਸਪ ਵਲੋਂ 34,69,189 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 15,45,080 ਮੀਟ੍ਰਿਕ ਟਨ ਤੇ 17,11,314 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਐੱਫ. ਸੀ. ਆਈ. ਵਲੋਂ ਵੀ 2,43,773 ਮੀਟ੍ਰਿਕ ਟਨ ਝੋਨੇ ਦੀ ਖਰੀਦ  ਕੀਤੀ ਜਾ ਚੁੱਕੀ ਹੈ।