ਪੰਜਾਬ ਸਰਕਾਰ ਨੇ ਮੰਨੀਆਂ ਨਰਸਾਂ ਦੀਆਂ ਮੰਗਾਂ

Friday, Mar 01, 2019 - 02:57 PM (IST)

ਪੰਜਾਬ ਸਰਕਾਰ ਨੇ ਮੰਨੀਆਂ ਨਰਸਾਂ ਦੀਆਂ ਮੰਗਾਂ

ਲੁਧਿਆਣਾ/ ਪਟਿਆਲਾ (ਨਰਿੰਦਰ)— ਬੀਤੇ ਦਿਨੀਂ ਹਸਪਤਾਲ ਦੀ ਬਿਲਡਿੰਗ ਤੋਂ ਛਾਲ ਮਾਰਨ ਕਾਰਨ ਜ਼ਖਮੀਆਂ ਹੋਈਆਂ ਨਰਸਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਨ੍ਹਾਂ ਨਰਸਾਂ ਦੀਆਂ ਚਾਰ ਮੰਗਾਂ ਮੁੱਖ ਸਨ, ਜਿਨ੍ਹਾਂ 'ਚੋਂ ਤਿੰਨ ਨੂੰ ਪ੍ਰਵਾਨ ਕਰ ਲਿਆ ਗਿਆ ਹੈ, ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਦੀ ਚੌਥੀ ਮੰਗ ਜੋ ਰੈਗੂਲਰ ਕਰਨ ਦੀ ਸੀ, ਉਸ ਸਬੰਧੀ ਵੀ ਮੁੱਖ ਮੰਤਰੀ ਨਾਲ ਵਿਚਾਰ-ਵਿਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਚਰਚਾ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। 

ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਰਸਾਂ ਵੱਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰਨ ਵਰਗਾ ਕੋਈ ਬਿਆਨ ਨਹੀਂ ਦਿੱਤਾ, ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਲਾਜ਼ਮ ਦੀ ਮੰਗ ਵੱਲ ਧਿਆਨ ਦੇ ਰਹੀ ਹੈ। ਉਧਰ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿਸਤਾਨ ਵੱਲੋਂ ਰਿਹਾਅ ਕੀਤੇ ਜਾਣ ਦਾ ਵੀ ਉਨ੍ਹਾਂ ਨੇ ਸਵਾਗਤ ਕੀਤਾ।


author

Shyna

Content Editor

Related News