ਸਰਕਾਰ ਵਲੋਂ ਸਨਮਾਨਤ ਕੀਤੇ ਜਾਣ ਵਾਲੇ ਦਾ PPS ਤੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ

Saturday, Jan 25, 2025 - 05:51 PM (IST)

ਸਰਕਾਰ ਵਲੋਂ ਸਨਮਾਨਤ ਕੀਤੇ ਜਾਣ ਵਾਲੇ ਦਾ PPS ਤੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਪੰਜਾਬ ਦੇ ਰਾਜਪਾਲ ਨੇ ਪੁਲਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਵਿਚ ਏਐੱਸਆਈ ਮੰਨਾ ਸਿੰਘ, ਏਐੱਸਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਗੁਰਦੀਪ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਐਲਾਨ ਕੀਤਾ। ਦੱਸਣਯੋਗ ਹੈ ਕਿ ਇਸ ਪੁਲਸ ਟੀਮ ਨੇ 11 ਅਗਸਤ, 2024 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀਪਕ ਕੁਮਾਰ, ਜਿਸਦੀ ਇਨੋਵਾ ਕਾਰ ਪਲਟ ਕੇ ਨਦੀ ਵਿਚ ਵਹਿ ਗਈ ਸੀ, ਦੀ ਜਾਨ ਬਚਾਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ

ਇਸੇ ਤਰ੍ਹਾਂ ਸੀਆਈਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਨੇ 29 ਅਗਸਤ, 2024 ਨੂੰ ਇਕ ਵਿਅਕਤੀ, ਜੋ ਆਪਣੀ ਨਵ-ਵਿਆਹੀ ਪਤਨੀ ਨਾਲ ਜ਼ੁਬਾਨੀ ਝਗੜੇ ਤੋਂ ਬਾਅਦ ਖੁਦਕੁਸ਼ੀ ਕਰਨ ਜਾ ਰਿਹਾ ਸੀ, ਨੂੰ ਸਰਹਿੰਦ ਨਹਿਰ ‘ਚੋਂ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਸੀ। ਇਸੇ ਤਰ੍ਹਾਂ ਅੱਠ ਪੀਪੀਐੱਸ ਅਧਿਕਾਰੀ ਐੱਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਐੱਸਪੀ ਪੀਬੀਆਈ ਅਤੇ ਇੰਵੈਟੀਗੇਸ਼ਨ ਫਰੀਦਕੋਟ ਜਸਮੀਤ ਸਿੰਘ, ਐੱਸਪੀ ਹੈੱਡਕੁਆਰਟਰ ਗੁਰਦਾਸਪੁਰ ਜੁਗਰਾਜ ਸਿੰਘ, ਕਮਾਂਡੈਂਟ ਚੌਥੀ ਕਮਾਂਡੋ ਬਟਾਲੀਅਨ ਪਰਮਪਾਲ ਸਿੰਘ, ਜੁਆਇੰਟ ਡਾਇਰੈਕਟਰ ਵਿਜੀਲੈਂਸ ਬਿਊਰੋ ਦਿਗਵਿਜੈ ਕਪਿਲ, ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ, ਐੱਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਹਰਿੰਦਰ ਸਿੰਘ ਅਤੇ ਡੀਐੱਸਪੀ ਲਾਅ ਐਂਡ ਆਰਡਰ ਵਿੰਗ ਸਮਰ ਪਾਲ ਸਿੰਘ ਉਨ੍ਹਾਂ 19 ਅਧਿਕਾਰੀਆਂ/ਕਰਮਚਾਰੀਆਂ ਵਿਚ ਸ਼ਾਮਲ ਹਨ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ। 

ਇਹ ਵੀ ਪੜ੍ਹੋ : ਗ੍ਰਹਿ ਮੰਤਰਾਲਾ ਵਲੋਂ 26 ਜਨਵਰੀ ਮੌਕੇ ਪੰਜਾਬ ਦੇ ਇਹ ਅਫਸਰ ਤੇ ਮੁਲਾਜ਼ਮ ਸਨਮਾਨਤ ਕਰਨ ਦਾ ਐਲਾਨ

ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿਚ ਇੰਸਪੈਕਟਰ ਪਰਾਨ ਨਾਥ, ਇੰਸਪੈਕਟਰ ਪ੍ਰਿਤਪਾਲ ਸਿੰਘ, ਇੰਸਪੈਕਟਰ ਸੁਖਮੰਦਰ ਸਿੰਘ, ਇੰਸਪੈਕਟਰ ਮਨਫੂਲ ਸਿੰਘ, ਐੱਸਆਈ ਰਾਜੇਸ਼ ਕੁਮਾਰ, ਐੱਸਆਈ ਪਰਮਿੰਦਰ ਸਿੰਘ, ਐੱਸਆਈ ਜੁਗਲ ਕਿਸ਼ੋਰ ਸ਼ਰਮਾ, ਐੱਸਆਈ ਸੁਮੀਤ ਐਰੀ, ਏਐੱਸਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਕਾਂਸਟੇਬਲ ਸਿਮਰਨਜੀਤ ਸਿੰਘ ਸ਼ਾਮਲ ਹਨ। ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News