ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਪਹਿਲਾਂ ਹੀ ਕੀਤੀ ਜਾਰੀ : ਡਾ ਬਲਜੀਤ ਕੌਰ

01/31/2023 5:13:07 PM

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖ਼ਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖਬਰਾਂ ਤੱਥਾਂ ਤੋਂ ਪਰ੍ਹੇ ਹਨ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਜਾਰੀ ਕੀਤੀ ਜਾ ਚੁੱਕੀ ਹੈ। ਇਹ ਰਾਸ਼ੀ ਖ਼ਜ਼ਾਨੇ ਵਿਚੋਂ ਪਾਸ ਹੋ ਕੇ ਵਿਭਾਗ ਦੇ ਖਾਤੇ ਵਿਚ 27 ਜਨਵਰੀ ਨੂੰ ਜਮ੍ਹਾਂ ਹੋ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪੋਰਟਲ ਪੀ. ਐੱਫ. ਐੱਮ. ਐੱਸ ਇਨਟੈਗਰੇਟ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬੇ ਵਿਚ ਇਸ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਕੁੱਝ ਨਹੀਂ ਕੀਤਾ, ਸਗੋਂ ਉਹ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

Gurminder Singh

This news is Content Editor Gurminder Singh