ਪੰਜਾਬ ਸਰਕਾਰ ਤੇ ਪਾਵਰਕਾਮ ਨੇ ਅਫ਼ਵਾਹਾਂ ’ਤੇ ਲਾਈ ਰੋਕ, ਕਿਹਾ-ਪੁਰਾਣੇ ਰੇਟਾਂ ਨਾਲ ਹੀ ਆਉਣਗੇ ਬਿੱਲ

04/08/2022 7:45:32 PM

ਜਲੰਧਰ (ਬਿਊਰੋ) : ਪੰਜਾਬ ਸਰਕਾਰ ਤੇ ਪਾਵਰਕਾਮ ਅਧਿਕਾਰੀਆਂ ਨੇ ਸੋਸ਼ਲ ਮੀਡੀਆ ਅਤੇ ਮੀਡੀਆ ’ਚ 31 ਮਾਰਚ ਤੋਂ ਬਿਜਲੀ ਮਹਿੰਗੀ ਹੋਣ ਦੀਆਂ ਫੈਲ ਰਹੀਆਂ ਅਫ਼ਵਾਹਾਂ ’ਤੇ ਰੋਕ ਲਾ ਦਿੱਤੀ ਹੈ। ਪੰਜਾਬ ਸਰਕਾਰ ਤੇ ਪਾਵਰਕਾਮ ਅਧਿਕਾਰੀਆਂ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਬਿਜਲੀ ਦੇ ਰੇਟਾਂ ’ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਤੇ ਬਿੱਲ ਪੁਰਾਣੇ ਰੇਟਾਂ ਦੇ ਅਨੁਸਾਰ ਹੀ ਆਉਣਗੇ। ਇਸ ਦੌਰਾਨ ਪਾਵਰਕਾਮ ਅਧਿਕਾਰੀ ਨੇ ਦੱਸਿਆ ਕਿ 31 ਮਾਰਚ 2022 ਤੱਕ ਲਾਗੂ ਰੇਟ 1 ਅਪ੍ਰੈਲ ਤੋਂ ਬਾਅਦ ਵੀ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ 7 ਕਿਲੋਵਾਟ ਦੇ ਖਪਤਕਾਰਾਂ ਤੇ ਇੰਡਸਟਰੀ ਨੂੰ ਦਿੱਤੀਆਂ ਸਬਸਿਡੀਆਂ ਉਸੇ ਤਰ੍ਹਾਂ ਜਾਰੀ ਹਨ ਤੇ ਇਨ੍ਹਾਂ ’ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮੋਗਾ ’ਚ ਖ਼ੌਫਨਾਕ ਵਾਰਦਾਤ, ਦਿਨ ਦਿਹਾੜੇ ਪਤੀ ਦੇ ਸਾਹਮਣੇ ਕੁਹਾੜੀ ਨਾਲ ਵੱਢ ਕੇ ਕਤਲ ਕੀਤੀ ਪਤਨੀ

ਉਨ੍ਹਾਂ ਕਿਹਾ ਕਿ ਜੋ ਵੀ ਸੂਚਨਾਵਾਂ ਆ ਰਹੀਆਂ ਹਨ, ਉਹ ਪੂਰੀ ਤਰ੍ਹਾਂ ਗ਼ਲਤ ਹਨ। ਜ਼ਿਕਰਯੋਗ ਹੈ ਕਿ ਚੰਨੀ ਸਰਕਾਰ ਵੱਲੋਂ 100 ਯੂਨਿਟ ਤਕ ਰੇਟ 3.50 ਰੁਪਏ, 100 ਤੋਂ 300 ਯੂਨਿਟ ਤਕ ਰੇਟ 5.50 ਰੁਪਏ ਲਾਗੂ ਕੀਤੇ ਗਏ ਸਨ। ਇਹ ਰੇਟ 31 ਮਾਰਚ 2022 ਤਕ ਹੀ ਲਾਗੂ ਕੀਤੇ ਗਏ ਸਨ ਤੇ ਹੁਣ ਇਹ ਅਫ਼ਵਾਹਾਂ ਉੱਡ ਰਹੀਆਂ ਸਨ ਕਿ ਬਿਜਲੀ ਮਹਿੰਗੀ ਹੋ ਜਾਵੇਗੀ।

ਇਹ ਵੀ ਪੜ੍ਹੋ : ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ, ਲੁਧਿਆਣਾ ਪੁਲਸ ਨੂੰ ਪਿਆ ਵਖ਼ਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh