ਪੰਜਾਬ ਸਰਕਾਰ ਨੇ ਕੀਤੀਆਂ ਤਰੱਕੀਆਂ

Friday, Aug 22, 2025 - 05:32 PM (IST)

ਪੰਜਾਬ ਸਰਕਾਰ ਨੇ ਕੀਤੀਆਂ ਤਰੱਕੀਆਂ

ਚੰਡੀਗੜ੍ਹ : ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ 27 ਐਸੋਸੀਏਟ ਪ੍ਰੋਫੈਸਰਾਂ/ਪ੍ਰੋਫੈਸਰਾਂ ਨੂੰ ਪ੍ਰਿੰਸੀਪਲ (ਕਾਲਜ ਕਾਡਰ) ਵਜੋਂ ਤਰੱਕੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਪਦਉੱਨਤੀਆਂ ਤੋਂ ਬਾਅਦ ਹੁਣ ਪ੍ਰਮੋਸ਼ਨਲ ਕੋਟੇ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ। ਹਾਲ ਹੀ ਵਿਚ ਹੋਈ ਡੀ.ਪੀ.ਸੀ. ਦੌਰਾਨ ਕੁੱਲ 27 ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿਚੋਂ 13 ਫੈਕਲਟੀ ਨੂੰ ਤੁਰੰਤ ਪ੍ਰਭਾਵ ਨਾਲ ਤਰੱਕੀ ਦਿੱਤੀ ਗਈ ਹੈ, ਜਦੋਂਕਿ ਬਾਕੀ 14 ਨੂੰ ਦਸੰਬਰ 2025 ਤੱਕ ਸੀਟਾਂ ਦੀ ਉਪਲਬਧਤਾ ਅਨੁਸਾਰ ਤਰੱਕੀ ਦਿੱਤੀ ਜਾਵੇਗੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਦੀਆਂ ਸਿੱਧੇ ਕੋਟੇ ਦੀਆਂ ਆਸਾਮੀਆਂ ਵੀ ਜਲਦੀ ਭਰੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਮੀਟਰ ਰੀਡਿੰਗ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

PunjabKesari

ਪ੍ਰੋਫੈਸਰਾਂ ਨੂੰ ਉਨ੍ਹਾਂ ਦੀ ਤਰੱਕੀ ਲਈ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਵਿਚ ਪ੍ਰਾਪਤ ਹੋਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਸਮਰਪਣ ਅਤੇ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ। ਹਰਜੋਤ ਸਿੰਘ ਬੈਂਸ ਨੇ ਭਰੋਸਾ ਜਤਾਇਆ ਕਿ ਇਹ ਤਰੱਕੀਆਂ ਵਿਭਾਗ ਵਿਚ ਸਾਕਾਰਾਤਮਕ ਬਦਲਾਅ ਅਤੇ ਉੱਤਮਤਾ ਲਿਆਉਣਗੀਆਂ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਪਦਉੱਨਤ ਹੋਏ ਸਾਰੇ ਪ੍ਰੋਫੈਸਰ ਉਚੇਰੀ ਸਿੱਖਿਆ ਦੇ ਖੇਤਰ ਵਿਚ ਮਿਸਾਲੀ ਅਗਵਾਈ ਕਰਨਗੇ ਅਤੇ ਰਾਜ ਦੀ ਉਚੇਰੀ ਸਿੱਖਿਆ ਪ੍ਰਣਾਲੀ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ਬਰ, ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ

ਇਸ ਦੌਰਾਨ ਪ੍ਰਬੰਧਕੀ ਸਕੱਤਰ ਉਚੇਰੀ ਸਿੱਖਿਆ ਅਨਿੰਦਿਤਾ ਮਿੱਤਰਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਕਰਨ ਵਾਲੇ ਪ੍ਰੋਫੈਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖੀ ਸਫਲਤਾ ਅਤੇ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਅਨਿੰਦਿਤਾ ਮਿੱਤਰਾ ਨੇ ਤਰੱਕੀ ਪ੍ਰਾਪਤ ਫੈਕਲਟੀ ਨੂੰ 10 ਦਿਨਾਂ ਦੇ ਅੰਦਰ ਆਪਣੀਆਂ ਹਾਜ਼ਰੀ ਰਿਪੋਰਟਾਂ ਡਾਇਰੈਕਟਰ ਉਚੇਰੀ ਸਿੱਖਿਆ, ਪੰਜਾਬ ਨੂੰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਕਤ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਤਰੱਕੀ ਨੂੰ ਰੱਦ ਮੰਨਿਆ ਜਾਵੇਗਾ ਅਤੇ ਉਹ ਭਵਿੱਖ ਵਿੱਚ ਦੋ ਸਾਲਾਂ ਲਈ ਤਰੱਕੀ ਦੇ ਯੋਗ ਨਹੀਂ ਹੋਣਗੇ। ਉਨ੍ਹਾਂ ਦੱਸਿਆ ਕਿ ਤਰੱਕੀ ਹਾਸਲ ਕਰਨ ਵਾਲੇ ਇਹ ਪ੍ਰਿੰਸੀਪਲ ਇੱਕ ਸਾਲ ਪਰਖ-ਕਾਲ ਤਹਿਤ ਸੇਵਾ ਨਿਭਾਉਣਗੇ, ਜਿਸ ਦੌਰਾਨ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਨੂੰ ਲੈ ਕੇ ਪੰਜਾਬ ਪੁਲਸ ਨੇ ਜਾਰੀ ਕੀਤਾ ਅਲਰਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News