ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
Thursday, Apr 03, 2025 - 06:18 PM (IST)

ਚੰਡੀਗੜ੍ਹ : ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਸੜਕੀ ਨੈਟਵਰਕ ਨੂੰ ਹੋਰ ਬਿਹਤਰ ਬਣਾਇਆ ਜਾਵੇ। ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿੱਤੀ ਵਰ੍ਹੇ 2025-26 ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਬਜਟ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੇ ਰਾਹ ‘ਤੇ ਪਾਉਣ ਲਈ ਚਹੁੰਮੁਖੀ ਵਿਕਾਸ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਬਿਹਤਰ ਸੜਕੀ ਨੈਟਵਰਕ ਜ਼ਰੂਰੀ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਹੁਣ ਸੂਬੇ 'ਚ ਰੇਤਾ ਬੱਜਰੀ ਹੋਵੇਗੀ ਸਸਤੀ
ਉਨ੍ਹਾਂ ਕਿਹਾ ਕਿ ਸੂਬੇ ਵਿਚ ਬਣਨ ਵਾਲੀਆਂ ਸਾਰੀਆਂ ਸੜਕਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਲੰਮੇ ਸਮੇਂ ਤੱਕ ਇਹ ਸੜਕਾਂ ਨੂੰ ਮੁਰੰਮਤ ਦੀ ਲੋੜ ਨਾ ਪਵੇ। ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਅੰਮ੍ਰਿਤਸਰ ਤੋਂ ਤਰਨਤਾਰਨ ਮਾਰਗ, ਡੇਰਾਬੱਸੀ ਦੇ ਮੁਬਾਰਕਪੁਰ ਤੋਂ ਢਕੋਲੀ ਸੜਕ ਉੱਤੇ ਪੁੱਲ਼ ਬਣਾਉਣ, ਗੜ੍ਹਸ਼ੰਕਰ ਤੋਂ ਆਨੰਦਪੁਰ ਮਾਰਗ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਨ ਤੋਂ ਇਲਾਵਾ ਪਿੰਡ ਮੀਰਥਲ ਦੇ ਮਾਰਗ ਨੂੰ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਚਿੱਟੀਵਿੰਡ ਪੁੱਲ਼ ਦੀ ਉਸਾਰੀ ਸਬੰਧੀ ਕਾਰਜ ਦੋ ਮਹੀਨੇ ਵਿਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਤਾਂ ਜੋ ਇਸ ਪੁੱਲ਼ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਹੋ ਸਕੇ।
ਇਹ ਵੀ ਪੜ੍ਹੋ : ਹੁਣ ਲੋਕਾਂ ਨੂੰ ਲੱਖਾਂ ਰੁਪਏ ਨਕਦ ਵੰਡੇਗੀ ਪੰਜਾਬ ਸਰਕਾਰ, ਜਾਣੋ ਕਿਵੇਂ ਮਿਲੇਗਾ ਯੋਜਨਾ ਦਾ ਲਾਭ
ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕੀ ਪ੍ਰੋਜੈਕਟਾਂ ਸਬੰਧੀ ਜੰਗਲਾਤ ਵਿਭਾਗ ਤੋਂ ਹਾਸਲ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਸਬੰਧੀ ਅੜਚਣਾਂ ਨੂੰ ਦੂਰ ਕਰਨ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਜਲਦ ਤੋਂ ਜਲਦ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਦੀਆਂ ਪਲਾਨ ਰੋਡਜ਼ ਸਬੰਧੀ ਕਾਰਜ ਨੂੰ ਵੀ ਤੇਜ਼ੀ ਨਾਲ ਮੁਕੰਮਲ ਕਰਨ ਦੇ ਹੁਕਮ ਦਿੱਤੇ। ਇਸ ਮੀਟਿੰਗ ਵਿਚ ਸਕੱਤਰ ਲੋਕ ਨਿਰਮਾਣ ਵਿਭਾਗ ਡਾ. ਰਵੀ ਭਗਤ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਆਬਕਾਰੀ ਸਮੂਹਾਂ ਦੀ ਨਿਲਾਮੀ ਨੇ ਭਰਿਆ ਪੰਜਾਬ ਸਰਕਾਰ ਦਾ ਖਜ਼ਾਨਾ, ਮਾਲੀਏ 'ਚ ਰਿਕਾਰਡ ਵਾਧਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e