ਪੰਜਾਬੀਆਂ ਲਈ ਜਾਰੀ ਹੋਈਆਂ ਸਖ਼ਤ ਹਦਾਇਤਾਂ, ਹਰ ਹਾਲ ਵਿਚ ਕਰਨਾ ਹੋਵੇਗਾ ਇਹ ਕੰਮ
Thursday, Feb 06, 2025 - 05:45 PM (IST)
ਪਟਿਆਲਾ/ਰੱਖੜਾ (ਰਾਣਾ) : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਸ ਥਾਣੇ/ਚੌਂਕੀ ਵਿਚ ਦਰਜ ਕਰਾਉਣਾ ਯਕੀਨੀ ਬਣਾਏਗਾ।
ਇਹ ਵੀ ਪੜ੍ਹੋ : ਸਰਕਾਰ ਦੇ ਫ਼ੈਸਲੇ ਨਾਲ ਮਾਲਾ ਮਾਲ ਹੋਏ ਜ਼ਮੀਨਾਂ ਦੇ ਮਾਲਕ, ਮੁਆਵਜ਼ੇ ਹੋਏ ਦੁੱਗਣੇ, ਨੋਟੀਫ਼ਿਕੇਸ਼ਨ ਜਾਰੀ
ਮਨਾਹੀ ਦੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰਕੇ ਦੂਜੇ ਸੂਬਿਆਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿਚ ਪੜ੍ਹਾਈ ਲਈ ਦੂਜੇ ਸੂਬਿਆਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ
ਇਨ੍ਹਾਂ ਵਿਚੋਂ ਕਈ ਵਿਅਕਤੀ ਵਾਰਦਾਤਾਂ ਕਰਨ ਤੋਂ ਬਾਅਦ ਵਾਪਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲ ਰਹੇ ਮੌਸਮ ਦਰਮਿਆਨ ਨਵੀਂ ਅਪਡੇਟ, ਮੀਂਹ ਨੂੰ ਲੈ ਕੇ ਹੋਈ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e