ਡਾ. ਰਾਜ ਕੁਮਾਰ ਵੇਰਕਾ ਬਣੇ ਵੇਅਰਹਾਊਸ ਦੇ ਚੇਅਰਮੈਨ

03/08/2019 6:56:03 PM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਨੂੰ ਵੇਅਰਹਾਊਸਿੰਗ (ਗੋਦਾਮ) ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਦਿੱਤੇ ਗਏ ਇਸ ਅਹੁਦੇ ਲਈ ਡਾ. ਵੇਰਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। 
ਇਸ ਦੀ ਜਾਣਕਾਰੀ ਖੁਦ ਡਾ. ਰਾਜ ਕੁਮਾਰ ਵੇਰਕਾ ਨੇ ਆਪਣੇ ਫੇਸਬੁਕ ਪੇਜ 'ਤੇ ਸਾਂਝੀ ਕੀਤੀ ਹੈ। ਵੇਰਕਾ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਦਿੱਤੇ ਗਏ ਇਸ ਮਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।


Gurminder Singh

Content Editor

Related News