ਵੱਡਾ ਕਦਮ ਚੁੱਕਣ ਜਾ ਰਹੀ ਸੂਬਾ ਸਰਕਾਰ, ਬਦਲੇਗਾ ਭਰਤੀ ਨਿਯਮ
Tuesday, Jul 01, 2025 - 06:16 PM (IST)

ਚੰਡੀਗੜ੍ਹ : ਪੰਜਾਬ ਵਿਚ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਭਰਤੀ ਨਿਯਮਾਂ ਵਿਚ ਵੱਡਾ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਤਹਿਤ ਸਿੱਖਿਆ ਵਿਭਾਗ ਵੱਲੋਂ ਪਦਉੱਨਤੀ ਦਾ ਕੋਟਾ 50 ਫੀਸਦੀ ਤੋਂ ਵਧਾ ਕੇ 75 ਫੀਸਦੀ ਕੀਤਾ ਜਾ ਸਕਦਾ ਹੈ ਅਤੇ ਕੁਝ ਮਾਮਲਿਆਂ ਵਿਚ ਇਹ 80 ਫੀਸਦੀ ਤੱਕ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ : Punjab : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ Good News, ਲਿਆ ਗਿਆ ਵੱਡਾ ਫ਼ੈਸਲਾ
ਮੀਡੀਆ ਰਿਪੋਰਟਾਂ ਅਨੁਸਾਰ ਇਸ ਸਬੰਧੀ ਨੀਤੀਗਤ ਫੈਸਲਾ ਆਉਣ ਵਾਲੀ ਕੈਬਨਿਟ ਮੀਟਿੰਗ ਵਿਚ ਪੇਸ਼ ਕੀਤਾ ਜਾਵੇਗਾ। ਸਰਕਾਰ 2018 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਬਦਲੇ ਗਏ ਨਿਯਮਾਂ ਨੂੰ ਵਿਚਾਰੇਗੀ, ਜਿਸ ਤਹਿਤ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਲਈ 50 ਫੀਸਦੀ ਕੋਟਾ ਅਤੇ ਬਾਕੀ 50 ਫੀਸਦੀ ਪਦਉੱਨਤੀ ਰਾਹੀਂ ਭਰਨ ਦਾ ਨਿਯਮ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਸਿੱਧੀ ਭਰਤੀ 25 ਫੀਸਦੀ ਅਤੇ ਪਦਉੱਨਤੀ ਕੋਟਾ 75 ਫ਼ੀਸਦੀ ਹੁੰਦਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਤਨਖਾਹਾਂ ਵਿਚ ਕੀਤਾ ਭਾਰੀ ਵਾਧਾ
ਸੂਤਰਾਂ ਮੁਤਾਬਕ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁਤਾਬਕ 2018 ਦੇ ਭਰਤੀ ਨਿਯਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ, ਜਿਸ ਕਾਰਨ ਲੰਬੀ ਮੁਕੱਦਮੇਬਾਜ਼ੀ ਚੱਲੀ ਅਤੇ ਅਸਾਮੀਆਂ ਖਾਲੀ ਰਹੀਆਂ। ਹੁਣ ਸਰਕਾਰ ਨੇ ਸਿੱਧੀ ਭਰਤੀ ਦਾ ਇਸ਼ਤਿਹਾਰ ਵਾਪਸ ਲੈ ਲਿਆ ਹੈ, ਜਿਸ ਨਾਲ ਵਿਭਾਗੀ ਤਰੱਕੀਆਂ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਦਉੱਨਤੀ ਕੋਟਾ 75 ਫ਼ੀਸਦੀ ਕਰਨ ਨਾਲ 500 ਅਧਿਆਪਕਾਂ ਨੂੰ ਤਰੱਕੀ ਮਿਲੇਗੀ। ਇਸ ਸਮੇਂ ਸੂਬੇ ਵਿਚ ਪ੍ਰਿੰਸੀਪਲਾਂ ਦੀਆਂ ਲਗਭਗ 40 ਫੀਸਦੀ ਅਤੇ ਹੈੱਡਮਾਸਟਰਾਂ ਦੀਆਂ 25 ਫੀਸਦੀ ਦੇ ਕਰੀਬ ਅਸਾਮੀਆਂ ਖਾਲੀ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਛੁੱਟੀਆਂ ਮੁੱਕਣ ਤੋਂ ਪਹਿਲਾਂ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e