ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 ਸੀਨੀਅਰ ਅਧਿਕਾਰੀਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
Monday, Nov 02, 2026 - 07:08 PM (IST)
ਪੰਜਾਬ ਡੈਸਕ : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਵਧ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 2 ਸੀਨੀਅਰ ਅਧਿਕਾਰੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸਰਕਾਰ ਨੇ ਡਾ. ਅਨਿਲ ਕੁਮਾਰ ਗੋਇਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਦਾ ਆਰਜ਼ੀ ਚਾਰਜ ਸੌਂਪ ਦਿੱਤਾ ਹੈ।
ਇਹ ਵੀ ਪੜ੍ਹੋ : ਜ਼ਮੀਨਾਂ ਖ਼ਰੀਦਣ ਦੀ ਲੱਗੀ ਦੌੜ , ਅਫ਼ਸਰ ਵੱਡੇ ਸ਼ਹਿਰਾਂ 'ਚ ਖ਼ਰੀਦ ਰਹੇ ਫਲੈਟ, Villa ਤੇ ਖੇਤੀਬਾੜੀ ਵਾਲੀ ਜ਼ਮੀਨ
ਦੂਜੇ ਪਾਸੇ ਡਾ. ਸਿਮੀ ਮਲਹੋਤਰਾ ਨੂੰ ਵੀ ਡਾਇਰੈਕਟਰ ਆਫ਼ ਹੈਲਥ ਸਰਵਿਸਿਜ਼ (ਐਸ.ਬੀ.) ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਿਪਟੀ ਡਾਇਰੈਕਟਰ ਡਾ. ਸਿਮੀ ਮਲਹੋਤਰਾ ਨੂੰ ਵੀ ਡਾਇਰੈਕਟਰ ਆਫ਼ ਹੈਲਥ ਸਰਵਿਸਿਜ਼ (ਐਸ.ਬੀ.) ਦਾ ਆਰਜ਼ੀ ਚਾਰਜ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ : ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਵਜ੍ਹਾ
1 ਨਵੰਬਰ ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਡਾ. ਅਨਿਲ ਕੁਮਾਰ ਗੋਇਲ ਇਸ ਸਮੇਂ ਵਧੀਕ ਡਾਇਰੈਕਟਰ (ਸਿਹਤ) ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੂੰ ਅਗਲੇ ਹੁਕਮਾਂ ਤੱਕ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਦਾ ਆਰਜ਼ੀ ਚਾਰਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ ਕਰੰਸੀ ਤੇ ਟ੍ਰਾਇਲ ਕਰੇਗਾ RBI
ਹੁਕਮਾਂ 'ਚ ਸਪੱਸ਼ਟ ਦੱਸਿਆ ਗਿਆ ਹੈ ਕਿ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਇਹ ਜ਼ਿੰਮੇਵਾਰੀਆਂ ਬਿਨਾਂ ਕਿਸੇ ਵਾਧੂ ਵਿੱਤੀ ਲਾਭ ਦੇ ਦਿੱਤੀਆਂ ਹਨ।
ਇਹ ਵੀ ਪੜ੍ਹੋ : PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਕ੍ਰੈਡਿਟ ਕਾਰਡ ਦੇ ਨਿਯਮ
ਇਹ ਵੀ ਪੜ੍ਹੋ : ਦਿੱਗਜ ਕੰਪਨੀ Sun Pharma ਦੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ 'ਚ, ਇਸ ਉਤਾਪਦ ਦੀ ਵਿਕਰੀ ਰੁਕੀ
ਇਹ ਵੀ ਪੜ੍ਹੋ : ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ ਕਰੰਸੀ ਤੇ ਟ੍ਰਾਇਲ ਕਰੇਗਾ RBI
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
