ਡਿਪੋਰਟੇਸ਼ਨ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, DGP ਵੱਲੋਂ ਚਾਰ ਮੈਂਬਰੀ SIT ਦਾ ਗਠਨ

Friday, Feb 07, 2025 - 07:19 PM (IST)

ਡਿਪੋਰਟੇਸ਼ਨ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, DGP ਵੱਲੋਂ ਚਾਰ ਮੈਂਬਰੀ SIT ਦਾ ਗਠਨ

ਵੈੱਬ ਸੈਕਸ਼ਨ : ਅਮਰੀਕਾ ਤੋਂ ਭਾਰਤੀਆਂ ਦੇ ਡਿਪੋਰਟੇਸ਼ਨ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿਚ ਆ ਗਈ ਹੈ। ਇਸ ਦੌਰਾਨ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡੂੰਘਾਈ ਨਾਲ ਜਾਂਚ ਕਰੇਗੀ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਮਨੁੱਖੀ ਤਸਕਰੀ ‘ਚ ਸ਼ਾਮਲ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

EX Girlfriend ਦੀਆਂ ਨਿੱਜੀ ਤਸਵੀਰਾਂ ਲੈਕੇ ਕਾਲਜ ਬਾਹਰ ਬੈਠਾ ਸਨਕੀ ਆਸ਼ਕ, ਕਹਿੰਦਾ- ਵਿਆਹ ਕਰਵਾਓ ਨ੍ਹੀਂ ਤਾਂ...

ਦੱਸ ਦਈਏ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚੇ ਪੰਜਾਬ ਦੇ 31 ਲੋਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ। ਡੀਜੀਪੀ ਪੰਜਾਬ ਨੇ ਟਵੀਟ ਕੀਤਾ ਕਿ “ਸੰਯੁਕਤ ਰਾਜ ਅਮਰੀਕਾ ਵਲੋਂ ਪੰਜਾਬ ਦੇ ਰਹਿਣ ਵਾਲੇ ਭਾਰਤੀ ਨਾਗਰਿਕਾਂ ਦੇ ਦੇਸ਼ ਨਿਕਾਲੇ ਤੋਂ ਪੈਦਾ ਹੋਣ ਵਾਲੇ ਗੈਰ-ਕਾਨੂੰਨੀ ਮਨੁੱਖੀ ਤਸਕਰੀ/ਗੈਰ-ਕਾਨੂੰਨੀ ਪ੍ਰਵਾਸ ਦੇ ਮੁੱਦੇ ਦੀ ਜਾਂਚ ਕਰਨ ਲਈ ਪਰਵੀਨ ਸਿਨਹਾ, ਆਈ.ਪੀ.ਐਸ, ਏ.ਡੀ.ਜੀ.ਪੀ. (ਐਨ.ਆਰ.ਆਈ) ਦੀ ਪ੍ਰਧਾਨਗੀ ਹੇਠ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸ਼ਿਵ ਵਰਮਾ, ਆਈ.ਪੀ.ਐਸ, ਏ.ਡੀ.ਜੀ.ਪੀ (ਅੰਦਰੂਨੀ ਸੁਰੱਖਿਆ) ਡਾ. ਐਸ. ਬੂਪਤੀ, ਆਈ.ਪੀ.ਐਸ, ਆਈ.ਜੀ.ਪੀ (ਪ੍ਰੋਵਿਜ਼ਨਿੰਗ) ਅਤ ਸਤਿੰਦਰ ਸਿੰਘ, ਆਈ.ਪੀ.ਐਸ, ਡੀ.ਆਈ.ਜੀ. ਬਾਰਡਰ ਰੇਂਜ ਸ਼ਾਮਲ ਹਨ।”

Corona ਦੇ ਮਰੀਜ਼ਾਂ 'ਚ ਵੱਧ ਰਿਹਾ ਹੈ ਇਸ ਗੰਭੀਰ ਬਿਮਾਰੀ ਦਾ ਖ਼ਤਰਾ! ਜਾਣੋ ਇਸਦੇ ਲੱਛਣ ਤੇ ਕਾਰਨ

ਉਨ੍ਹਾਂ ਅੱਗੇ ਕਿਹਾ ਕਿ “ਵਿਸ਼ੇਸ਼ ਜਾਂਚ ਟੀਮ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਾਨੂੰਨ ਅਤੇ ਤੱਥਾਂ ਦੇ ਅਧਾਰ ‘ਤੇ ਯੋਗ ਕਾਰਵਾਈ ਕੀਤੀ ਜਾਵੇ ਅਤੇ ਜੋ ਵੀ ਵਿਅਕਤੀ ਗੈਰਕਾਨੂੰਨੀ ਕੰਮਾਂ, ਗੈਰਕਾਨੂੰਨੀ ਮਾਈਗ੍ਰੇਸ਼ਨ/ਮਾਨਵ ਤਸਕਰੀ ‘ਚ ਸ਼ਾਮਲ ਪਾਇਆ ਜਾਂਦਾ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਗਠਿਤ ਕਮੇਟੀ ਨੂੰ ਜਾਂਚ ਵਿੱਚ ਕਿਸੇ ਵੀ ਹੋਰ ਪੁਲਿਸ ਅਧਿਕਾਰੀ ਨੂੰ ਸ਼ਾਮਲ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਜੋ ਸਬੰਧਤ ਸੀਨੀਅਰ ਪੁਲਿਸ ਸੁਪਰਡੈਂਟਾਂ/ਪੁਲਿਸ ਕਮਿਸ਼ਨਰਾਂ ਨਾਲ ਤਾਲਮੇਲ ਬਣਾਈ ਰੱਖੇਗੀ, ਜਿਨ੍ਹਾਂ ਨੂੰ ਕਮੇਟੀ ਨੂੰ ਸਾਰੀ ਲੋੜੀਂਦੀ ਸਹਾਇਤਾ ਅਤੇ ਬੁਨਿਆਦੀ ਢਾਂਚਾਗਤ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”

ਫਰਿੱਜ 'ਚੋਂ 'ਲੱਡੂ' ਕੱਢ ਕੇ ਖਾਣਾ ਮਾਸੂਮ ਲਈ ਬਣ ਗਿਆ ਜੁਰਮ! ਮਤਰੇਈ ਮਾਂ ਨੇ ਗਰਮ ਤਵੇ 'ਤੇ ਬਿਠਾ ਕੇ ਸਾੜਿਆ
 


author

Baljit Singh

Content Editor

Related News