ਪੰਜਾਬ ਸਰਕਾਰ ਦੀ ਮੁਨਸ਼ੀਆਂ 'ਤੇ ਵੱਡੀ ਕਾਰਵਾਈ, ਜਾਰੀ ਕਰ ਦਿੱਤੇ ਸਖ਼ਤ ਹੁਕਮ (ਵੀਡੀਓ)

Monday, Mar 24, 2025 - 02:38 PM (IST)

ਪੰਜਾਬ ਸਰਕਾਰ ਦੀ ਮੁਨਸ਼ੀਆਂ 'ਤੇ ਵੱਡੀ ਕਾਰਵਾਈ, ਜਾਰੀ ਕਰ ਦਿੱਤੇ ਸਖ਼ਤ ਹੁਕਮ (ਵੀਡੀਓ)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ ਕਰਦਿਆਂ 191 ਥਾਣਿਆਂ ਦੇ ਮੁਨਸ਼ੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਹਰਪਾਲ ਚੀਮਾ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਸਾਨੂੰ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਥਾਣਿਆਂ ਅੰਦਰ ਮੁਨਸ਼ੀ ਕੋਈ 10 ਸਾਲ, ਕੋਈ 5 ਸਾਲ ਤੋਂ ਕੰਮ ਕਰ ਰਿਹਾ ਸੀ।

ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਪਾਵਰਕਾਮ ਨੇ ਹੁਣੇ ਤੋਂ ਖਿੱਚੀ ਤਿਆਰੀ

ਇੱਕੋ ਥਾਂ 'ਤੇ ਡਿਊਟੀ ਲੱਗਣ ਦਾ ਮਤਲਬ ਕਿਤੇ ਨਾ ਕਿਤੇ ਭ੍ਰਿਸ਼ਟਾਚਾਰ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ 'ਤੇ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ ਕਿ ਜਿਹੜੇ ਵੀ ਮੁਨਸ਼ੀ ਨੂੰ ਕਿਸੇ ਇਕ ਪੁਲਸ ਥਾਣੇ 'ਚ 2 ਸਾਲ ਹੋ ਗਏ ਹਨ, ਉਸ ਦਾ ਤੁਰੰਤ ਕਿਸੇ ਦੂਜੇ ਪੁਲਸ ਥਾਣੇ 'ਚ ਤਬਾਦਲਾ ਕੀਤਾ ਜਾਵੇਗਾ। 2 ਸਾਲ ਤੋਂ ਵੱਧ ਕਿਸੇ ਵੀ ਮੁਨਸ਼ੀ, ਕਿਸੇ ਵੀ ਹੌਲਦਾਰ ਦੀ ਤਾਇਨਾਤੀ ਇਕੋ ਥਾਣੇ 'ਚ ਨਹੀਂ ਹੋ ਸਕਦੀ।

ਇਹ ਵੀ ਪੜ੍ਹੋ : ਪਿੰਡ ਦੇ ਗੁਰਦੁਆਰੇ 'ਚ ਅੱਧੀ ਰਾਤੀਂ ਕਰਨੀ ਪੈ ਗਈ ANNOUNCEMENT, ਦਿਖਿਆ ਕੁੱਝ ਅਜਿਹਾ ਕਿ... (ਤਸਵੀਰਾਂ)

ਹਰਪਾਲ ਚੀਮਾ ਨੇ ਕਿਹਾ ਕਿ ਅੱਜ ਇਸ ਫ਼ੈਸਲੇ 'ਤੇ ਕਾਰਵਾਈ ਕਰਦੇ ਹੋਏ ਕਰੀਬ 191 ਮੁਨਸ਼ੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ਦਾ 2 ਸਾਲ ਦਾ ਕਾਰਜਕਾਲ ਪੂਰਾ ਹੋ ਗਿਆ ਸੀ। ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ 3 ਸਾਲਾਂ 'ਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਬਹੁਤ ਵੱਡੀ ਜੰਗ ਸ਼ੁਰੂ ਕੀਤੀ ਗਈ ਹੈ। ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਪ੍ਰਣ ਆਮ ਆਦਮੀ ਪਾਰਟੀ ਨੇ ਲਿਆ ਹੈ। ਇਹ ਭਾਵੇਂ ਕਿਸੇ ਵੀ ਪੱਧਰ 'ਤੇ ਹੋਵੇ, ਇਸ ਨੂੰ ਪੰਜਾਬ ਤੋਂ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਜੋ ਕੁੱਝ ਮਰਜ਼ੀ ਬੋਲਦੀਆਂ ਰਹਿਣ ਪਰ ਅਸੀਂ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣਾ ਕੰਮ ਕਰਦੇ ਰਹਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News