ਸੂਬੇ ਦੇ ਸਕੂਲਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, NOTIFICATION ਕੀਤੀ ਜਾਰੀ (ਵੀਡੀਓ)
Monday, Jul 21, 2025 - 02:56 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਂ ਸ਼ਹੀਦਾਂ ਦੇ ਨਾਂ 'ਤੇ ਰੱਖਣ ਦੀ ਪ੍ਰਕਿਰਿਆ ਜਾਰੀ ਹੈ। ਇਸ ਦੇ ਤਹਿਤ ਸਰਕਾਰ ਵਲੋਂ ਸੂਬੇ ਦੇ 25 ਸਕੂਲਾਂ ਦੇ ਨਾਂ ਬਦਲਣ ਦੀ ਪ੍ਰਕਿਰਿਆ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ, ਸ਼ਹੀਦ ਫ਼ੌਜੀਆਂ ਦੇ ਨਾਂ 'ਤੇ ਰੱਖੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਨਾਂ ਸ਼ਹੀਦਾਂ ਦੇ ਨਾਂ 'ਤੇ ਰੱਖੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 9500 ਪਰਿਵਾਰਾਂ ਲਈ ਖ਼ਤਰੇ ਦੀ ਘੰਟੀ! ਰਾਸ਼ਨ ਡਿਪੂਆਂ ਨੂੰ ਲੈ ਕੇ...
ਇਸੇ ਤਹਿਤ ਸ਼ਹੀਦ ਭਗਤ ਸਿੰਘ ਜੀ ਦੇ ਪਿੰਡ ਦੇ ਸਕੂਲ ਸਰਕਾਰੀ ਹਾਈ ਸਕੂਲ ਖਟਕੜ ਕਲਾਂ ਦਾ ਨਾਂ ਵੀ ਸਾਡੀ ਸਰਕਾਰ ਨੇ 2023 ਨੂੰ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਸੀ। ਹਰਜੋਤ ਬੈਂਸ ਨੇ ਕਿਹਾ ਕਿ ਭਲਕੇ ਅਸੀਂ 25 ਹੋਰ ਸਕੂਲਾਂ ਦੇ ਨਾਂ ਵੱਖ-ਵੱਖ ਆਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਦੇ ਨਾਂ 'ਤੇ ਰੱਖ ਰਹੇ ਹਾਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਦੌੜਾਕ ਫ਼ੌਜਾ ਸਿੰਘ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ ਅਤੇ ਉਨ੍ਹਾਂ ਦੇ ਪਿੰਡ ਬਿਆਸ ਦੇ ਸਕੂਲ ਦਾ ਨਾਂ ਵੀ ਉਨ੍ਹਾਂ ਦੇ ਨਾਂ 'ਤੇ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਭਾਰੀ ਮੀਂਹ ਦਰਮਿਆਨ ALERT ਜਾਰੀ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਨਾਲ ਵਿਦਿਆਰਥੀਆਂ ਨੂੰ ਵੱਡੀ ਪ੍ਰੇਰਨਾ ਮਿਲੇਗੀ। ਮੰਤਰੀ ਬੈਂਸ ਨੇ ਕਿਹਾ ਇਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿੰਨੇ ਵੀ ਸਰਕਾਰੀ ਸਕੂਲ ਸ਼ਹੀਦਾਂ ਦੇ ਨਾਂ 'ਤੇ ਚੱਲਦੇ ਹਨ, ਉੱਥੇ ਉਨ੍ਹਾਂ ਦੀ ਤਸਵੀਰ ਜਾਂ ਪੇਂਟਿੰਗ ਲਾਈ ਜਾਵੇਗੀ ਅਤੇ ਉਨ੍ਹਾਂ ਦੇ ਇਤਿਹਾਸ ਬਾਰੇ ਵੀ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਸ਼ਹੀਦਾਂ ਬਾਰੇ ਪਤਾ ਲੱਗ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8