ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

Friday, Dec 22, 2023 - 04:02 PM (IST)

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਅਧੀਨ ਸਾਲ 2023-24 ਲਈ 15.17 ਕਰੋੜ ਰੁਪਏ ਦੀ ਰਾਸ਼ੀ ਰਿਲੀਜ਼ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਿਲੀਜ਼ ਹੋਣ ਨਾਲ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਸਾਲ ਮਾਰਚ 2023 ਤੱਕ ਦੇ 2975 ਲਾਭਪਾਤਰੀਆਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਸੂਬਾ ਸਰਕਾਰ ਵੱਲੋਂ ਰਾਜ ’ਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਕੁੜੀਆਂ ਦੇ ਵਿਆਹ ਲਈ 51,000/-ਰੁਪਏ ਤੱਕ ਦੀ ਵਿੱਤੀ ਮਦਦ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ : ‘ਸ਼ਾਹ’ ਦੀ ਤਲਖੀ ਵਾਲੀ ‘ਟਿੱਪਣੀ’ ’ਤੇ ਅਕਾਲੀ ਖ਼ੇਮਾ ‘ਖਾਮੋਸ਼’, ਬੀਬਾ ਬਾਦਲ ਦੇ ਬਿਆਨ ’ਤੇ ਹੋਏ ‘ਤੱਤੇ’

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਮਦਦ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਕੀ ਅਮਨ ਅਰੋੜਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਖ਼ਾਰਜ, ਜਾਣੋ ਕੀ ਕਹਿੰਦਾ ਹੈ ਕਾਨੂੰਨ?

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Anuradha

Content Editor

Related News