ਹੜ੍ਹਾਂ ਵਿਚਾਲੇ ਇਸ ਜ਼ਿਲ੍ਹੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਭਾਗਾਂ ਨੂੰ ਕੀਤੀ ਸਖ਼ਤ ਹਦਾਇਤ

Friday, Sep 05, 2025 - 04:09 PM (IST)

ਹੜ੍ਹਾਂ ਵਿਚਾਲੇ ਇਸ ਜ਼ਿਲ੍ਹੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਭਾਗਾਂ ਨੂੰ ਕੀਤੀ ਸਖ਼ਤ ਹਦਾਇਤ

ਫਾਜ਼ਿਲਕਾ (ਨਾਗਪਾਲ) : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਲਈ 3.5 ਕਰੋੜ ਰੁਪਏ ਹੋਰ ਰਾਹਤ ਕਾਰਜਾਂ ਲਈ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 1.5 ਕਰੋੜ ਰੁਪਏ ਪਹਿਲਾਂ ਹੀ ਜ਼ਿਲ੍ਹੇ ਨੂੰ ਦਿੱਤੇ ਗਏ ਸਨ।

ਇਹ ਵੀ ਪੜ੍ਹੋ : ਮੌਸਮ ਵਿਭਾਗ ਤੋਂ ਆਈ ਚੰਗੀ ਖ਼ਬਰ, ਪੰਜਾਬ 'ਚ ਭਾਰੀ ਮੀਂਹ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ! ਪੜ੍ਹੋ ਪੂਰੀ ਰਿਪੋਰਟ

ਇਸ ਤਰ੍ਹਾਂ ਫਾਜ਼ਿਲਕਾ ਜ਼ਿਲ੍ਹੇ ਲਈ ਹੁਣ ਤੱਕ ਸੂਬਾ ਸਰਕਾਰ ਰਾਹਤ ਕਾਰਜਾਂ ਲਈ ਕੁੱਲ 5 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਇਸ ਤੋਂ ਬਿਨਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਅਖਤਿਆਰੀ ਕੋਟੇ ਚੋਂ 3 ਲੱਖ ਰੁਪਏ ਇਲਾਕੇ 'ਚ ਕਿਸ਼ਤੀਆਂ ਖਰੀਦਣ ਵਾਸਤੇ ਦਿੱਤੇ। ਇਸ ਮੌਕੇ ਉਨ੍ਹਾਂ ਨੇ ਆਖਿਆ ਕਿ ਇਸ ਔਖੀ ਘੜੀ 'ਚ ਪੰਜਾਬ ਸਰਕਾਰ ਲੋਕਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਸਰਕਾਰੀ ਵਿਭਾਗਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ : PUNJAB : ਹੜ੍ਹਾਂ 'ਚ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਵੱਡਾ ਐਲਾਨ, ਮਿਲੇਗੀ ਨੌਕਰੀ (ਵੀਡੀਓ)

ਉਨ੍ਹਾਂ ਨੇ ਕਿਹਾ ਕਿ ਰਾਹਤ ਕੈਂਪਾਂ 'ਚ ਵੀ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਤੱਕ ਰਾਸ਼ਨ, ਜਾਨਵਰਾਂ ਲਈ ਕੈਟਲ ਫੀਡ ਅਤੇ ਹੋਰ ਸਮੱਗਰੀ ਪਹੁੰਚਾਈ ਜਾ ਰਹੀ ਹੈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਰਾਹਤ ਕਾਰਜਾਂ ਨੂੰ ਹਰ ਲੋੜਵੰਦ ਵਿਅਕਤੀ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਚਾਰਾ ਅਤੇ ਰਾਸ਼ਨ ਦੀ ਵੰਡ ਵੀ ਕਰਵਾਈ। ਉਨ੍ਹਾਂ ਵੱਲੋਂ ਢਾਣੀ ਬਚਨ ਸਿੰਘ, ਆਤੂ ਵਾਲਾ ਤੇ ਢਾਣੀ ਨੱਥਾ ਸਿੰਘ ਦਾ ਦੌਰਾ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 


 


author

Babita

Content Editor

Related News