ਡਰਾਈਵਿੰਗ ਲਾਈਸੈਂਸ ਤੇ ਆਰ. ਸੀ. ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
Friday, Mar 21, 2025 - 04:19 PM (IST)

ਚੰਡੀਗੜ੍ਹ : ਡਰਾਈਵਿੰਗ ਲਾਈਸੈਂਸ ਅਤੇ ਆਰ. ਸੀ. ਦੀ ਉਡੀਕ ਵਿਚ ਬੈਠੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ ਕਿਉਂਕਿ ਲੋਕਾਂ ਨੂੰ ਹੁਣ ਡਰਾਈਵਿੰਗ ਲਾਇਸੈਂਸ ਅਤੇ ਆਰ. ਸੀ. ਦੀ ਪ੍ਰਿਟਿੰਗ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਅੱਜ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਿਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਕ ਮਹੀਨੇ ਵਿਚ ਪੈਂਡਿੰਗ ਮਾਮਲਿਆਂ ਨੂੰ ਪੂਰਾ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਟਰਾਂਸਫਰ ਆਫ ਪ੍ਰੀਜ਼ਨ ਐਕਟ ਨੂੰ ਦਿੱਤੀ ਮਨਜ਼ੂਰੀ
ਦਰਅਸਲ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਨੇ ਵਿਧਾਨ ਸਭਾ ਵਿਚ ਕਿਹਾ ਕਿ ਟਰਾਂਸਪੋਰਟ ਵਿਭਾਗ ਦਾ ਫਰੀਦਕੋਟ ਵਿਚ ਬੁਰਾ ਹਾਲ ਹੈ। ਉਥੇ ਨਵੇਂ ਵਹੀਕਲਾਂ ਦੀਆਂ ਰਜਿਸਟਰੇਸ਼ਨਾਂ 636 ਪੈਂਡਿੰਗ ਹਨ ਜਦਕਿ ਪੁਰਾਣੇ ਵਹੀਕਲਾਂ ਜਿਹੜੇ ਟਰਾਂਸਫਰ ਹੋਣ ਵਾਲੇ ਹਨ ਉਨ੍ਹਾਂ ਦੀ ਗਿਣਤੀ 800 ਹੈ। ਨਵੇਂ ਬਨਾਉਣ ਵਾਲੇ ਡਰਾਈਵਿੰਗ ਲਾਇਸੈਂਸ 451 ਪੈਂਡਿੰਗ ਹਨ, 357 ਉਹ ਡਰਾਈਵਿੰਗ ਲਾਇਸੈਂਸ ਹਨ ਜਿਹੜੇ ਅਪਡੇਟ ਹੋਣ ਵਾਲੇ ਹਨ। ਇਸ ਜਵਾਬ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਪ੍ਰਿਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਕ ਮਹੀਨੇ ਵਿਚ ਪੈਂਡਿੰਗ ਮਾਮਲਿਆਂ ਨੂੰ ਪੂਰਾ ਕਰ ਲਿਆ ਜਾਵੇਗਾ। ਇਹ ਲਾਜ਼ਮੀ ਹੈ ਕਿ ਟਰਾਂਸਪੋਰਟ ਮੰਤਰੀ ਦੇ ਬਿਆਨ ਨਾਲ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਜਿਹੜੇ ਪਿਛਲੇ ਕਈ ਮਹੀਨਿਆਂ ਤੋਂ ਡਰਾਈਵਿੰਗ ਲਾਇਸੈਂਸ ਅਤੇ ਆਰ. ਸੀ. ਨਾ ਬਨਣ ਕਾਰਣ ਮੁਸ਼ਕਲ 'ਚੋਂ ਲੰਘ ਰਹੇ ਸਨ।
ਇਹ ਵੀ ਪੜ੍ਹੋ : ਲਾਇਸੈਂਸ ਧਾਰਕਾਂ 'ਤੇ ਵੱਡੇ ਐਕਸ਼ਨ ਦੀ ਤਿਆਰੀ, ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e