ਪੰਜਾਬ ਸਰਕਾਰ ਦਾ ਸਕੂਲੀ ਬੱਚਿਆਂ ਲਈ ਵੱਡਾ ਫ਼ੈਸਲਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
Sunday, Dec 01, 2024 - 04:57 PM (IST)
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲੀ ਬੱਚਿਆਂ ਦੀ ਆਭਾ ਆਈ. ਡੀ. ਕਾਰਡ ਬਣਾਉਣ ਦੇ ਹੁਕਮ ਜਾਰੀ ਕੀਤੇ ਹੈ। ਇਹ ਫ਼ੈਸਲਾ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਤਹਿਤ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲਈ ਗਏ ਇਸ ਫ਼ੈਸਲੇ ਨਾਲ ਸੂਬੇ ਦੇ ਲੱਖਾਂ ਬੱਚਿਆਂ ਨੂੰ ਫਾਇਦਾ ਹੋਵੇਗਾ। ਹੁਣ ਸਕੂਲੀ ਬੱਚਿਆਂ ਦੀ ਸਿਹਤ ਸਬੰਧੀ ਸਾਰੀ ਜਾਣਕਾਰੀ ਇਕੋ ਥਾਂ ‘ਤੇ ਉਪਲੱਬਧ ਹੋਵੇਗੀ, ਜਿਸ ਨਾਲ ਉਨ੍ਹਾਂ ਦੀ ਸਿਹਤ ਸੰਭਾਲ ਵਿੱਚ ਆਸਾਨੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਖੇਡਦੇ-ਖੇਡਦੇ ਮਾਸੂਮ ਦੀ ਚਲੀ ਗਈ ਜਾਨ, ਪਲਾਂ 'ਚ ਉਜੜਿਆ ਪਰਿਵਾਰ
ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸਿਹਤ ਨੂੰ ਲੈ ਕੇ ਕਾਫ਼ੀ ਸੁਚੇਤ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਦੇ ਸਾਰੇ ਸਕੂਲਾਂ ਵਿੱਚ ਬੱਚਿਆਂ ਦੀ ਆਭਾ ਆਈ. ਡੀ. ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰਨ। ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਸਕੂਲ ਮੁਖੀਆਂ ਦੀ ਜ਼ਿੰਮੇਵਾਰੀ ਹੋਵੇਗੀ।
ਇਹ ਵੀ ਪੜ੍ਹੋ- ਕੇਂਦਰ ਵੱਲੋਂ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ, ਇਨ੍ਹਾਂ ਜ਼ਿਲ੍ਹਿਆਂ ਨੂੰ ਹੋਵੇਗਾ ਫਾਇਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8