ਜ਼ਮੀਨਾਂ ''ਤੇ ਲੱਗਣ ਵਾਲੀ ਅਸ਼ਟਾਮ ਡਿਊਟੀ ਬਾਰੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
Saturday, Mar 29, 2025 - 11:10 AM (IST)

ਚੰਡੀਗੜ੍ਹ (ਅੰਕੁਰ): ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧ) ਬਿੱਲ 2025 ਨਾਲ ਸੂਬੇ ’ਚ ਕਾਰੋਬਾਰ ਪੱਖੀ ਮਾਹੌਲ ਉਤਸ਼ਾਹਤ ਹੋਵੇਗਾ। ਇਸ ਨਾਲ ਕਾਰੋਬਾਰੀ ਲਾਗਤਾਂ ਘਟਣਗੀਆਂ ਤੇ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - CM ਮਾਨ ਦਾ ਟਵੀਟ: ਅੱਜ ਪੰਜਾਬ ਦੇ ਸਾਰੇ ਸਕੂਲਾਂ 'ਚ....
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ’ਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ’ਚ ਸੋਧ ਕਰਦਿਆਂ ‘ਭਾਰਤੀ ਅਸ਼ਟਾਮ (ਪੰਜਾਬ ਸੋਧ) ਬਿੱਲ 2025’ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤਾ ਗਿਆ ਸੀ, ਜਿਸ ਦੇ ਪਾਸ ਹੋਣ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 31 ਮਾਰਚ ਦੀ ਛੁੱਟੀ ਰੱਦ! ਜਾਰੀ ਹੋ ਗਏ ਨਵੇਂ ਹੁਕਮ
ਇਸ ਬਿੱਲ ਦੇ ਪਾਸ ਹੋਣ ਨਾਲ ਜੇ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ 'ਤੇ ਸਟੈਂਪ ਡਿਊਟੀ ਦਾ ਭੁਗਤਾਨ ਕਰ ਚੁੱਕਾ ਹੈ ਤੇ ਬਾਅਦ ’ਚ ਗਹਿਣੇ ਰੱਖੀ ਜਾਇਦਾਦ ਨੂੰ ਬਿਨਾਂ ਮਾਰਗੇਜ਼ ਪ੍ਰਾਪਰਟੀ ਬਦਲੇ ਬਿਨਾਂ ਕਿਸੇ ਹੋਰ ਬੈਂਕ ਜਾਂ ਵਿੱਤੀ ਸੰਸਥਾ ’ਚ ਤਬਦੀਲ ਕਰਦਾ ਹੈ ਤਾਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ, ਜਦੋਂ ਤੱਕ ਕਿ ਨਵੀਂ ਕਰਜ਼ੇ ਦੀ ਰਕਮ ਪਿਛਲੀ ਰਕਮ ਤੋਂ ਵੱਧ ਨਾ ਹੋਵੇ। ਇਸ ਸਥਿਤੀ ’ਚ ਡਿਊਟੀ ਸਿਰਫ਼ ਵਾਧੂ ਰਕਮ 'ਤੇ ਹੀ ਲਾਈ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8