ਪੰਜਾਬ ਸਰਕਾਰ ਦਾ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਬਾਰੇ ਵੱਡਾ ਫ਼ੈਸਲਾ, ਤੁਸੀਂ ਵੀ ਪੜ੍ਹੋ
Tuesday, Sep 09, 2025 - 01:46 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਨੇ ਸਕੂਲ ਸਿੱਖਿਆ ਵਿਭਾਗ ’ਚ 1007 ਅਸਾਮੀਆਂ ਸਿਰਜਣ ਤੇ ‘ਸਮੱਗਰ ਸਿੱਖਿਆ ਅਭਿਆਨ’ (ਐੱਸ. ਐੱਸ. ਏ.) ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਨਾਲ ਐੱਸ. ਐੱਸ. ਏ. ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਪੂਰਾ ਹੋਣ ਦਾ ਰਾਹ ਪੱਧਰਾ ਹੋਵੇਗਾ ਅਤੇ ਸਰਕਾਰੀ ਢਾਂਚੇ ’ਚ ਤਜਰਬੇਕਾਰ ਮੁਲਾਜ਼ਮ ਸ਼ਾਮਲ ਹੋਣ ਨਾਲ ਸਿੱਖਿਆ ਵਿਭਾਗ ਦੇ ਪ੍ਰਸ਼ਾਸਕੀ ਕੰਮਾਂ ’ਚ ਤੇਜ਼ੀ ਆਵੇਗੀ ਤੇ ਹੋਰ ਕਾਨੂੰਨੀ ਅੜਿੱਕੇ ਦੂਰ ਹੋਣਗੇ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੀ ਰਾਹਤ ਭਰੀ ਖ਼ਬਰ! ਹਰ ਕੋਈ ਕਹੇਗਾ-ਸ਼ੁਕਰ ਆ ਰੱਬਾ
ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ’ਚ ਤਰੱਕੀਆਂ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ’ਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ। 2018 ਦੇ ਮੌਜੂਦਾ ਨਿਯਮਾਂ ’ਚ ਕੁੱਝ ਕਾਡਰਾਂ ਲਈ ਤਰੱਕੀ ਦਾ ਕੋਈ ਮੌਕਾ ਨਹੀਂ ਸੀ ਪਰ ਹੁਣ ਇਨ੍ਹਾਂ ਨਿਯਮਾਂ ’ਚ ਸੋਧਾਂ ਨਾਲ ਪੀ.ਟੀ.ਆਈ. (ਐਲੀਮੈਂਟਰੀ), ਪ੍ਰੀ-ਪ੍ਰਾਇਮਰੀ ਅਧਿਆਪਕਾਂ, ਸਪੈਸ਼ਲ ਐਜੂਕੇਟਰ ਅਧਿਆਪਕਾਂ (ਸੈਕੰਡਰੀ) ਤੇ ਸਪੈਸ਼ਲ ਐਜੂਕੇਟਰ ਅਧਿਆਪਕਾਂ (ਐਲੀਮੈਂਟਰੀ) ਅਤੇ ਵੋਕੇਸ਼ਨਲ ਮਾਸਟਰਾਂ ਨੂੰ ਤਰੱਕੀ ਦੇ ਨਵੇਂ ਮੌਕੇ ਮਿਲਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ! ਪੰਜਾਬੀਆਂ ਦਾ ਲੰਬੇ ਚਿਰਾਂ ਦਾ ਸੁਫ਼ਨਾ ਹੋਇਆ ਪੂਰਾ
ਇਸ ਸੋਧ ਨਾਲ ਤਕਰੀਬਨ 1500 ਅਧਿਆਪਕਾਂ ਨੂੰ ਲਾਭ ਮਿਲੇਗਾ। ਇਸ ਸੋਧ ਨਾਲ ਨਵੀਆਂ ਭਰਤੀਆਂ ਦਾ ਰਾਹ ਖੁੱਲ੍ਹੇਗਾ ਤੇ ਚਾਹਵਾਨ ਉਮੀਦਵਾਰਾਂ ਲਈ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8