ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫਰਮਾਨ! 24 ਘੰਟੇ ਆਨ ਰੱਖੋ....
Sunday, Apr 27, 2025 - 10:59 PM (IST)

ਚੰਡੀਗੜ੍ਹ (ਰਾਜ) : ਪੰਜਾਬ ਸਰਕਾਰ ਨੇ ਜਿਥੇ ਨਸ਼ਿਆ ਖਿਲਾਫ ਜੰਗ ਛੇੜੀ ਹੋਈ ਹੈ ਉਥੇ ਹੀ ਹੁਣ ਮੁਲਾਜ਼ਮਾਂ ਲਈ ਵੀ ਮਾਨ ਸਰਕਾਰ ਨੇ ਸਖਤ ਹੁਕਮ ਜਾਰੀ ਕਰ ਦਿੱਤੇ ਹਨ। ਤਾਜ਼ਾ ਜਾਰੀ ਹੋਏ ਹੁਕਮਾਂ ਵਿਚ ਸਰਕਾਰੀ ਮੁਲਾਜ਼ਮਾਂ ਨੂੰ ਦਫਤਰੀ ਸਮੇਂ ਤੋਂ ਬਾਅਦ ਤੇ ਛੁੱਟੀ ਵਾਲੇ ਦਿਨ ਵੀ ਮੋਬਾਈਲ ਫੋਨ ਰਾਹੀਂ ਉਪਲੱਬਧ ਰਹਿਣ ਦੇ ਹੁਕਮ ਜਾਰੀ ਕੀਤੇ ਹਨ।
ਸਨਾ ਭਾਰਤੀ, ਬੱਚਿਆਂ ਕੋਲ ਪਾਕਿਸਤਾਨੀ ਪਾਸਪੋਰਟ! ਪਾਕਿ ਵਾਪਸੀ ’ਚ ਫਸੀ ਘੁੰਢੀ
ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਨਾਲ ਸਬੰਧਤ ਕਈ ਕੰਮ ਤੁਰੰਤ ਕੀਤੇ ਜਾਣੇ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਕੰਮਾਂ ਨਾਲ ਸਬੰਧਤ ਅਫਸਰਾਂ ਦੀ ਉਪਲੱਬਧਤਾ ਜ਼ਰੂਰੀ ਹੋ ਜਾਂਦੀ ਹੈ। ਕਈ ਵਾਰ ਵੇਖਣ ਵਿੱਚ ਆਇਆ ਹੈ ਕਿ ਕੁਝ ਅਫਸਰ ਦਫਤਰੀ ਸਮੇਂ ਤੋਂ ਬਾਅਦ ਮੋਬਾਇਲ ਉੱਤੇ ਉਪਲੱਬਧ ਨਹੀਂ ਹੁੰਦੇ ਕਿਉਂਕਿ ਜਾਂ ਤਾਂ ਉਨ੍ਹਾਂ ਦਾ ਮੋਬਾਇਲ ਬੰਦ ਹੁੰਦਾ ਹੈ ਜਾਂ ਨੈਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾਂ ਡਾਈਵਰਜਨ/ਫਲਾਈਟ ਮੋਡ ਉੱਤੇ ਲਗਾਇਆ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਜ਼ਰੂਰੀ ਪ੍ਰਸ਼ਾਸਨਿਕ ਕੰਮਾਂ ਨੂੰ ਨੇਪਰੇ ਚਾੜ੍ਹਨ ਅਤੇ ਆਮ ਜਨਤਾ ਨੂੰ ਸੇਵਾਵਾਂ ਅਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅੜਚਨ ਆਉਂਦੀ ਹੈ।
ਵੱਡੀ ਖਬਰ! ਕੈਬਨਿਟ ਮੰਤਰੀ ਦੇ ਗਨਮੈਨ ਦੀ ਗੋਲੀ ਲੱਗਣ ਕਾਰਨ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
ਇਸ ਦੌਰਾਨ ਅੱਗੇ ਕਿਹਾ ਗਿਆ ਕਿ ਸਾਰੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਉਨ੍ਹਾਂ ਦੇ ਵਿਭਾਗ ਦੇ ਸਾਰੇ ਅਧਿਕਾਰੀਆਂ ਵਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਦਫਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ, ਜ਼ਰੂਰੀ ਦਫਤਰੀ/ਪ੍ਰਸ਼ਾਸਨਿਕ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਹਿੱਤ, ਆਪਣੇ ਮੋਬਾਇਲ ਰਾਹੀਂ ਉਪਲੱਬਧ ਰਹਿਣ ਤਾਂ ਕਿ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਇਆ ਜਾ ਸਕੇ। ਇਹ ਪੱਤਰ ਸਮਰੱਥ ਅਥਾਰਿਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8