ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ, CM ਮਾਨ ਨੇ ਦਿੱਤੀ ਵਧਾਈ (ਵੀਡੀਓ)
Wednesday, Feb 19, 2025 - 02:16 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਵੱਖ-ਵੱਖ ਵਿਭਾਗਾਂ 'ਚ ਕਈ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰੀਆਂ ਕਾਨੂੰਨੀ ਅੜਚਣਾਂ ਨੂੰ ਦੂਰ ਕਰਕੇ ਹੁਣ ਤੱਕ ਕਰੀਬ 50,892 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਹਿੰਦੇ ਹਨ ਕਿ ਨੌਕਰੀਆਂ ਕਿੱਥੇ ਮਿਲੀਆਂ ਹਨ, ਉਹ ਇੱਥੇ ਆ ਕੇ ਦੇਖਣ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ 'ਤੇ ਵੀ ਨਿਸ਼ਾਨੇ ਵਿੰਨ੍ਹੇ ਕਿ ਲੋਕ ਸੜਕਾਂ 'ਤੇ ਧਰਨੇ ਲਾਈ ਜਾਂਦੇ ਹਨ ਪਰ ਇਹ ਲੋਕ ਸਿਰਫ ਮਜ਼ੇ ਕਰਨ 'ਚ ਲੱਗੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਤੜਕੇ ਉੱਠ ਕੇ ਮੈਨੂੰ ਗਾਲ੍ਹਾਂ ਕੱਢਦੇ ਹਨ ਪਰ ਜਦੋਂ ਤੱਕ ਪੰਜਾਬ ਦੇ ਲੋਕ ਮੇਰੇ ਨਾਲ ਹਨ, ਮੈਨੂੰ ਕੋਈ ਫ਼ਰਕ ਨਹੀਂ ਪੈਂਦਾ।
ਇਹ ਵੀ ਪੜ੍ਹੋ : ਜ਼ਮੀਨਾਂ ਦੇ ਕੁਲੈਕਟਰ ਰੇਟਾਂ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਦੋਂ ਤੋਂ ਹੋਣਗੇ ਲਾਗੂ
ਮੁੱਖ ਮੰਤਰੀ ਨੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਿਨਾਂ ਰਿਸ਼ਵਤ ਅਤੇ ਸਿਫ਼ਾਰਿਸ਼ ਤੋਂ ਵਧੀਆ ਤਰੀਕੇ ਨਾਲ ਕੰਮ ਕਰਨਾ ਹੈ, ਮੈਂ ਇਹ ਹੀ ਉਮੀਦ ਕਰਦਾਂ ਹਾਂ। ਇਸ ਨਾਲ ਤੁਹਾਨੂੰ ਲੋਕਾਂ ਦੀਆਂ ਦੁਆਵਾਂ ਵੀ ਮਿਲਣਗੀਆਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8