ਪੰਜਾਬ ਸਰਕਾਰ ਦਾ ਵੱਡਾ ਕਦਮ, ਲਿਆਇਆ ਜਾ ਰਿਹਾ ਨਵਾਂ ਪ੍ਰਾਜੈਕਟ
Sunday, Jul 27, 2025 - 11:41 AM (IST)

ਅੰਮ੍ਰਿਤਸਰ (ਜ.ਬ.)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ’ਚ ਸੈਰ-ਸਪਾਟਾ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਵੇਖਣ ਲਈ ਜਾਂਦੇ ਲੱਖਾਂ ਸੈਲਾਨੀਆਂ ਦੀ ਸਹੂਲਤ ’ਚ ਵਾਧਾ ਕਰਨ ਲਈ ਸਰਕਾਰ ਵੱਲੋਂ 25 ਕਰੋੜ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ ਅਟਾਰੀ ਸਰਹੱਦ ’ਤੇ ਸੈਲਾਨੀਆਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ- ਕੜੇ ਤੇ ਕਿਰਪਾਨ ਕਾਰਨ ਸਿੱਖ ਵਿਦਿਆਰਥਣ ਨੂੰ ਨਹੀਂ ਦੇਣ ਦਿੱਤਾ ਪੇਪਰ, SGPC ਨੇ ਜਤਾਇਆ ਸਖ਼ਤ ਇਤਰਾਜ਼
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤ ਦੇ ਸਭ ਤੋਂ ਸੈਲਾਨੀ ਖਿੱਚਣ ਵਾਲੇ ਸਥਾਨਾਂ ’ਚੋਂ ਇਕ ਅਟਾਰੀ ਸਰਹੱਦ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੁਆਰਾ ਸੀਮਾ ਸੁਰੱਖਿਆ ਬਲ ਅਤੇ ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ ਦੇ ਤਾਲਮੇਲ ਨਾਲ ਵਿਕਸਿਤ ਕੀਤਾ ਜਾਵੇਗਾ। ਇਸ ਲਈ ਨਿਰਮਾਣ ਪ੍ਰਵੇਸ਼ ਦੁਆਰ ਤੋਂ ਸ਼ੁਰੂ ਹੋਵੇਗਾ ਅਤੇ ਸਰਹੱਦ ਤੱਕ ਇਸ ਦਾ ਵਿਸਥਾਰ ਕੀਤਾ ਜਾਵੇਗਾ, ਜਿਸਦਾ ਕੁੱਲ ਬਜਟ 24.65 ਕਰੋੜ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 9 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ, ਜਿਸਦੀ ਦੇਖਭਾਲ ਅਗਲੇ 5 ਸਾਲਾਂ ਲਈ ਸਬੰਧਤ ਏਜੰਸੀ ਦੁਆਰਾ ਹੀ ਕੀਤੀ ਜਾਵੇਗੀ। ਉਨ੍ਹਾਂ ਜ਼ਿਕਰ ਕੀਤਾ ਕਿ ਪ੍ਰਾਜੈਕਟ ਅਧੀਨ ਕੀਤੇ ਜਾਣ ਵਾਲੇ ਕੰਮਾਂ ’ਚ ਵਿਸ਼ਾਲ ਦਰਸ਼ਨੀ ਗੇਟ, ਵਾਹਨ ਚੈੱਕ ਪੋਸਟ, ਟੂਰਿਸਟ ਸੂਚਨਾ ਕੇਂਦਰ, ਸਹੂਲਤਾਂ ਵਾਲਾ ਛਾਂਦਾਰ ਰਸਤਾ, ਆਧੁਨਿਕ ਗੈਲਰੀ, ਸੁਰੱਖਿਆ ਜਾਂਚ ਬੁਨਿਆਦੀ ਢਾਂਚਾ ਅਤੇ ਐਡਵੈਂਚਰ ਜ਼ੋਨ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update
ਡੀ. ਸੀ. ਨੇ ਕਿਹਾ ਕਿ ਇਹ ਪ੍ਰਾਜੈਕਟ ਅਟਾਰੀ ਸਰਹੱਦ ’ਤੇ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਤਿਆਰ ਕੀਤਾ ਜਾਵੇਗਾ, ਜਿਸ ਨਾਲ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ’ਤੇ ਹੋਣ ਵਾਲੇ ਰੀ ਟਰੀਟ ਸਮਾਰੋਹ ’ਚ ਸ਼ਾਮਲ ਹੋਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8