ਸੂਬੇ ਦੇ ਬੇਸਹਾਰਾ ਬੱਚਿਆਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਪੜ੍ਹੋ ਪੂਰੀ ਖ਼ਬਰ
Tuesday, Feb 18, 2025 - 03:58 PM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ 8 ਜੁਲਾਈ 2024 ਤੋਂ ਜੀਵਨਜੋਤ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਸ ਪ੍ਰਾਜੈਕਟ ਨੂੰ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਪੜ੍ਹ ਲੈਣ ਜ਼ਰੂਰੀ ਖ਼ਬਰ
ਇਸ ਦਾ ਟੀਚਾ ਭੀਖ ਮੰਗਣ 'ਚ ਸ਼ਾਮਲ ਬੱਚਿਆਂ ਨੂੰ ਬਚਾਉਣਾ, ਮੁੜ ਵਸੇਬੇ ਅਤੇ ਪੁਨਰ ਗਠਨ ਕਰਨਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਬਾਲ ਭੀਖ 'ਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਪ੍ਰਾਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। ਵੱਖ-ਵੱਖ ਜ਼ਿਲ੍ਹਿਆਂ 'ਚ ਇਸ ਮੁਹਿੰਮ ਦੌਰਾਨ ਮਹੀਨਾ ਜੁਲਾਈ ਤੋਂ ਹੁਣ ਤੱਕ 268 ਬੱਚੇ ਭੀਖ ਮੰਗਣ ਤੋਂ ਬਚਾਏ ਗਏ ਹਨ। ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਰਾਜ 'ਚ 7 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ, ਜਿਨ੍ਹਾਂ 'ਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ।
ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਅਤੇ ਮਲੇਰਕੋਟਲਾ 'ਚ ਸਰਕਾਰ ਜਲਦ ਹੀ ਬੇਸਹਾਰਾ ਬੱਚਿਆਂ ਲਈ 2 ਨਵੇਂ ਹੋਮ ਬਣਾਉਣ ਜਾ ਰਹੀ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭੀਖ ਮੰਗ ਰਹੇ ਬੱਚਿਆਂ ਅਤੇ ਕਿਰਤ-ਮਜ਼ਦੂਰੀ ਕਰ ਰਹੇ ਬੱਚਿਆਂ ਦੇ ਸੋਸ਼ਣ ਸਬੰਧੀ ਜਾਣਕਾਰੀ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਅਤੇ ਵਿਭਾਗ ਵੱਲੋਂ ਚਲਾਈ ਜਾ ਰਹੀ ਚਾਈਲਡ ਹੈਲਪਲਾਇਨ ਨੰਬਰ 1098 ਰਾਹੀਂ ਦਿੱਤੀ ਜਾ ਸਕਦੀ ਹੈ। ਵਿਭਾਗ ਵੱਲੋਂ ਬਾਲ ਅਧਿਕਾਰਾਂ ਅਤੇ ਰੱਖਿਆ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8