ਪਾਣੀ ਦੀ ਬੱਚਤ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪੂਸਾ-44 ਕਿਸਮ ਦੀ ਕਾਸ਼ਤ ’ਤੇ ਪਾਬੰਦੀ ਲਾਉਣ ਦਾ ਫੈਸਲਾ

05/14/2024 6:41:23 PM

ਜਲੰਧਰ (ਮਾਹੀ) : ਦਿਨੋ-ਦਿਨ ਡਿੱਗ ਰਿਹਾ ਧਰਤੀ ਹੇਠਲੇ ਪਾਣੀ ਦੇ ਪੱਧਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਜੇਕਰ ਧਰਤੀ ਹੇਠਲੇ ਪਾਣੀ ਨੂੰ ਨਾ ਬਚਾਇਆ ਗਿਆ ਤਾਂ ਪੰਜਾਬ ’ਚ ਵੱਡਾ ਸੰਕਟ ਪੈਦਾ ਹੋ ਜਾਵੇਗਾ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਝੋਨੇ ਦੀ ਲੰਬੀ ਮਿਆਦ ਵਾਲੀ ਪੂਸਾ-44 ਕਿਸਮ ਦੀ ਕਾਸ਼ਤ ’ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ, ਜੋ ਕਿ ਨਰਸਰੀ ਦੀ ਬਿਜਾਈ ਤੋਂ ਲੈ ਕੇ ਅਨਾਜ ਦੀ ਕਟਾਈ ਤੱਕ 155-160 ਦਿਨ ਲੈਂਦੀ ਹੈ। ਸੂਬਾ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਘੱਟ ਮਿਆਦ ਵਾਲੀਆਂ ਕਿਸਮਾਂ ਜਿਵੇਂ ਪੀ.ਆਰ.-126 ਬੀਜਣ, ਜੋ ਲਗਭਗ 125 ਦਿਨਾਂ ’ਚ ਪੱਕ ਜਾਂਦੀਆਂ ਹਨ ਅਤੇ ਘੱਟ ਪਾਣੀ ਦੀ ਖਪਤ ਕਰਦੀਆਂ ਹਨ। ਪੰਜਾਬ ਸਰਕਾਰ ਨੇ ਝੋਨੇ ਦੀ ਬਿਜਾਈ ਲਈ 11 ਜੂਨ ਦਾ ਦਿਨ ਤੈਅ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਰੋਡ ਸ਼ੋਅ ’ਚ ਫੁੱਲਾਂ ਦੀ ਵਰਖਾ ਦੌਰਾਨ ਸੀ. ਐੱਮ. ਮਾਨ ਦੀ ਅੱਖ ’ਤੇ ਲੱਗੀ ਸੱਟ, ਬੋਲੇ ਧੰਨ ਹਾਂ...

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਕਿਸਾਨਾਂ ਨੂੰ 11 ਜੂਨ ਨੂੰ ਝੋਨਾ ਬੀਜਣ ਦੀ ਅਪੀਲ ਕੀਤੀ ਹੈ। ਇਸ ਵਾਰ ਝੋਨੇ ਦੀ ਬਿਜਾਈ ਦੋ ਪੜਾਵਾਂ ’ਚ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਚੋਣ ਕਮਿਸ਼ਨ ਕੋਲ ਪੁੱਜਾ ਰਵਨੀਤ ਬਿੱਟੂ ਦੀ ਕੋਠੀ ਦੇ ਕਿਰਾਏ ਵਾਲਾ ਵਿਵਾਦ

ਕਿਸਾਨ 15 ਮਈ ਤੋਂ ਕਰ ਸਕਦੇ ਹਨ ਝੋਨੇ ਦੀ ਸਿੱਧੀ ਬਿਜਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਨੋਟੀਫਿਕੇਸ਼ਨ ’ਚ ਕਿਹਾ ਹੈ ਕਿ ਜੇਕਰ ਕਿਸਾਨ ਸਿੱਧੀ ਬਿਜਾਈ ਕਰਨਾ ਚਾਹੁੰਦੇ ਹਨ ਤਾਂ ਉਹ 15 ਮਈ ਤੋਂ ਸ਼ੁਰੂ ਕਰ ਸਕਦੇ ਹਨ। ਸਿੱਧੀ ਬਿਜਾਈ ’ਚ ਪਾਣੀ ਦੀ ਖ਼ਪਤ ਨਾਮਾਤਰ ਹੁੰਦੀ ਹੈ। ਇਸ ਦੇ ਨਾਲ ਹੀ ਪਾਵਰਕਾਮ ਨੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਭਰੋਸਾ ਵੀ ਦਿੱਤਾ ਹੈ। ਖੇਤੀਬਾੜੀ ਵਿਭਾਗ ਜਲੰਧਰ ਦੇ ਮੁੱਖ ਇੰਜੀਨੀਅਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਮੁਕਤਸਰ, ਬਠਿੰਡਾ, ਫਾਜ਼ਿਲਕਾ, ਫਰੀਦਕੋਟ, ਮਾਨਸਾ ਅਤੇ ਫਿਰੋਜ਼ਪੁਰ ਦੇ ਕਿਸਾਨਾਂ ਨੂੰ 11 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : 50 ਫੀਸਦੀ ਵੋਟਾਂ ਪੈਣ ਤੋਂ ਬਾਅਦ ਹੀ ਚੋਣ ਨਤੀਜਿਆਂ ’ਤੇ ਅਸਰ ਪਾ ਸਕਦੈ ਨੋਟਾ!

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Anuradha

Content Editor

Related News