ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਨਵਾਂ PLAN, ਹੁਣ 2 ਤੋਂ 4 ਮਈ ਤੱਕ...
Tuesday, Apr 29, 2025 - 10:27 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਨਸ਼ਿਆਂ ਨੂੰ ਲੈ ਕੇ ਕਾਫ਼ੀ ਸਖ਼ਤ ਦਿਖਾਈ ਦੇ ਰਹੀ ਹੈ। ਹੁਣ ਸੂਬਾ ਸਰਕਾਰ ਵਲੋਂ 'ਨਸ਼ਾ ਮੁਕਤੀ ਯਾਤਰਾ' ਕੱਢਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੇ ਤਹਿਤ ਸੂਬੇ ਦੇ ਹਰ ਪਿੰਡ, ਹਰ ਵਾਰਡ ਤੱਕ 'ਨਸ਼ਾ ਮੁਕਤੀ ਮੁਹਿੰਮ' ਚਲਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ, ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ 2 ਤੋਂ 4 ਮਈ ਤੱਕ ਸਾਰੇ ਜ਼ਿਲ੍ਹਿਆਂ 'ਚ ਬੈਠਕਾਂ ਹੋਣਗੀਆਂ ਅਤੇ 7 ਮਈ ਤੋਂ ਹਰ ਪਿੰਡ ਅਤੇ ਵਾਰਡ 'ਚ ਜਨ ਸਭਾਵਾਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਡਿਜੀਟਲ ਅਰੈਸਟ ਦੀ ਧਮਕੀ ਦੇ ਕੇ 14 ਲੱਖ ਦੀ ਠੱਗੀ ਮਾਰਨ ਵਾਲੇ 3 ਗ੍ਰਿਫ਼ਤਾਰ
ਪਿੰਡ ਦੇ ਸਰਪੰਚ, ਪੁਲਸ ਅਤੇ ਪ੍ਰਸ਼ਾਸਨ ਮਿਲ ਕੇ ਮੁਹਿੰਮ ਚਲਾਉਣਗੇ। ਇਸ ਮੁਹਿੰਮ 'ਚ ਵਿਲੇਜ ਡਿਫੈਂਸ ਕਮੇਟੀ ਸ਼ਹਿਰਾਂ 'ਚ ਕਮਾਨ ਸੰਭਾਲੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8