ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਦੀ ਨਵੀਂ ਕ੍ਰਾਂਤੀ ''ਸਕੂਲ ਆਫ ਐਮੀਨੈਂਸ''
Monday, Dec 09, 2024 - 04:03 PM (IST)
ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਸਿੱਖਿਆ ਦੇ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ਹੈ। ਇਸ ਮਕਸਦ ਲਈ ਜਿਥੇ ਸਰਕਾਰ ਵਲੋਂ ਜਿੱਥੇ ਸੂਬੇ ਭਰ ਵਿਚ ਸਕੂਲਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ, ਉਥੇ ਹੀ ਸੂਬੇ ਵਿਚ 'ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਸਿੱਖਿਆ ਦੇ ਖੇਤਰ ਵਿਚ ਸਕੂਲ ਆਫ ਐਮੀਨੈਂਸ 'ਚ ਦੇ ਰੂਪ ਵਿਚ ਆਈ ਨਵੀਂ ਕ੍ਰਾਂਤੀ ਦਾ ਵਿਦਿਆਰਥੀ ਦੇ ਵੱਡੇ ਪੱਧਰ 'ਤੇ ਲਾਹਾ ਲੈ ਰਹੇ ਹਨ। ਸਕੂਲ ਆਫ ਐਮੀਨੈਂਸ ਸਮਾਰਟ ਬੁਨਿਆਦੀ ਢਾਂਚਾ ਅਤੇ ਪ੍ਰਯੋਗਸ਼ਾਲਾਵਾਂ ਅਤੇ ਵੱਖ-ਵੱਖ ਖੇਡ ਸਹੂਲਤਾਂ ਵਾਲੇ ਖੇਡਾਂ ਦੇ ਮੈਦਾਨਾਂ ਨਾਲ ਲੈਸ ਹਨ। ਜਿੱਥੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਆਪਣੇ ਹੁਨਰ ਨੂੰ ਵੀ ਨਿਖਾਰ ਰਹੇ ਹਨ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯੋਜਨਾ ਪੂਰੇ ਸੂਬੇ 'ਚ ਅਜਿਹੇ 117 ਸਕੂਲ ਖੋਲ੍ਹਣ ਦੀ ਹੈ। ਬੱਚਿਆਂ 'ਚ ਇਨ੍ਹਾਂ ਸਕੂਲਾਂ ਪ੍ਰਤੀ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਸਕੂਲ ਆਫ਼ ਐਮੀਨੈਂਸ ਇਕ ਅਜਿਹਾ ਮਾਡਲ, ਜਿਸ ਨੂੰ ਸਿਰਫ਼ ਪੰਜਾਬ ’ਚ ਹੀ ਨਹੀਂ ਸਗੋਂ ਪੂਰੇ ਦੇਸ਼ ’ਚ ਦੁਹਰਾਇਆ ਜਾ ਸਕਦਾ ਹੈ। ਸਕੂਲ ਆਫ ਐਮੀਨੈਂਸ ਸੰਕਲਪ ਰਵਾਇਤੀ ਅਧਿਆਪਨ ਵਿਧੀਆਂ ਤੋਂ ਪਰ੍ਹੇ ਹਨ। ਇਹ ਅਤਿ-ਆਧੁਨਿਕ ਸਿੱਖਿਆ, ਬੁਨਿਆਦੀ ਢਾਂਚੇ ਤੇ ਵਿਦਿਆਰਥੀ ਵਿਕਾਸ ਲਈ ਸੰਪੂਰਨ ਪਹੁੰਚ ਦੀ ਬੁਨਿਆਦ ’ਤੇ ਬਣਾਏ ਗਏ ਹਨ। ਇਹ ਸਕੂਲ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਤੇ ਕਦਰਾਂ-ਕੀਮਤਾਂ ਨੂੰ ਪੈਦਾ ਕਰਨ ਲਈ ਤਿਆਰ ਕੀਤੇ ਗਏ ਹਨ, ਜੋ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਤਿਆਰ ਕਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਏਗਾ, ਜਿੱਥੇ ਸੂਬੇ ਦੇ ਸਾਰੇ ਸਕੂਲਾਂ ਵਿਚ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ ਨਹੀਂ ਹੋਵੇਗਾ।