ਪੰਜਾਬ ਸਰਕਾਰ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾ਼ੜ ਕਰ ਰਹੀ : ਸ਼ਿਵ ਸੈਨਾ

Friday, Feb 06, 2026 - 06:09 PM (IST)

ਪੰਜਾਬ ਸਰਕਾਰ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾ਼ੜ ਕਰ ਰਹੀ : ਸ਼ਿਵ ਸੈਨਾ

ਖਰੜ (ਅਮਰਦੀਪ) : ਅੱਜ ਸ਼ਿਵ ਸੈਨਾ ਪੰਜਾਬ ਦੇ ਯੂਥ ਚੇਅਰਮੈਨ ਪੰਜਾਬ ਅਰਵਿੰਦ ਗੌਤਮ ਵੱਲੋਂ ਹੰਗਾਮੀ ਮੀਟਿੰਗ ਬੁਲਾਈ ਗਈ, ਜਿਸ ਵਿਚ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਹੋਈ ਪ੍ਰੈੱਸ ਵਾਰਤਾ ਦੌਰਾਨ ਸੰਜੀਵ ਘਨੌਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾ਼ੜ ਕੀਤਾ ਜਾ ਰਿਹਾ ਹੈ, ਜਿਸ ਨੂੰ ਹਿੰਦੂ ਸਮਾਜ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਗੰਭੀਰਤਾ ਨਾਲ ਲਵੇਗਾ।

ਉਨ੍ਹਾਂ ਕਿਹਾ ਕਿ ਮਹਾਂ ਸ਼ਿਵਰਾਤਰੀ ਦਾ ਪਾਵਨ ਤਿਉਹਾਰ, ਜੋ ਕਿ 15 ਫਰਵਰੀ 2026 ਨੂੰ ਸਨਾਤਨ ਪ੍ਰੇਮੀਆਂ ਵੱਲੋਂ ਪੂਰੇ ਸ਼ਰਧਾ-ਭਾਵ ਨਾਲ ਮਨਾਇਆ ਜਾਂਦਾ ਹੈ, ਉਸਨੂੰ ਸੂਬਾ ਪੱਧਰ ’ਤੇ ਮਨਾਉਣ ਲਈ ਸ਼ਿਵ ਸੈਨਾ ਪੰਜਾਬ, ਹਿੰਦੂ ਜਾਗੋ ਕੋਰ ਕਮੇਟੀ ਅਤੇ ਹੋਰ ਹਿੰਦੂ ਸੰਗਠਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਦੇ ਕੰਨਾਂ ’ਤੇ ਜੂਂ ਤੱਕ ਨਹੀਂ ਸਰਕ ਰਹੀ।

ਘਨੌਲੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ 10 ਫਰਵਰੀ 2026 ਨੂੰ ਸ਼ਿਵ ਸੈਨਾ ਪੰਜਾਬ ਵੱਲੋਂ ਪੰਜਾਬ ਦੇ ਸਨਾਤਨ ਪ੍ਰੇਮੀਆਂ ਅਤੇ ਵੱਖ-ਵੱਖ ਹਿੰਦੂ ਸੰਗਠਨਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਰਾਹੀਂ ਸਰਕਾਰ ਨੂੰ ਇਹ ਅਹਿਸਾਸ ਕਰਵਾਇਆ ਜਾਵੇਗਾ ਕਿ ਪੰਜਾਬ ਵਿੱਚ ਹਿੰਦੂ ਸਮਾਜ ਵੀ ਮੌਜੂਦ ਹੈ ਅਤੇ ਆਪਣੇ ਹੱਕਾਂ ਲਈ ਡਟ ਕੇ ਖੜ੍ਹਾ ਹੈ। ਇਸ ਮੌਕੇ ਭੁਪਿੰਦਰ ਸ਼ਰਮਾ, ਰਾਜੇਸ਼ ਮਲਿਕ, ਦਿਨੇਸ਼ ਖੁਸ਼ਵਾਹਾ, ਮੁਦਿਤ ਸ਼ਰਮਾ, ਕਰਨ ਜੈਨ, ਸਚਿਨ ਘਨੌਲੀ, ਸੰਜੀਵ ਸਿੰਘਲਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।


author

Gurminder Singh

Content Editor

Related News