''ਮੌਤ ਦੀ ਸਜ਼ਾ ਹੱਲ ਨਹੀਂ, ਸਰਕਾਰ ਕੁਦਰਤੀ ਨਸ਼ੇ ਕਰੇ ਲਾਗੂ''

Tuesday, Jul 03, 2018 - 05:08 PM (IST)

''ਮੌਤ ਦੀ ਸਜ਼ਾ ਹੱਲ ਨਹੀਂ, ਸਰਕਾਰ ਕੁਦਰਤੀ ਨਸ਼ੇ ਕਰੇ ਲਾਗੂ''

ਪਟਿਆਲਾ/ਹੁਸ਼ਿਆਰਪੁਰ (ਇੰਦਰਜੀਤ ਬਖਸ਼ੀ/ਅਮਰੀਕ ਕੁਮਾਰ) : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਮਤਾ ਪਾਸ ਕਰਨ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਤੇ ਪਟਿਆਲਾ ਤੋਂ ਸਾਂਸਦ ਧਰਮਵੀਰ ਗਾਂਧੀ ਨੇ ਕਿਹਾ ਮੌਤ ਦੀ ਸਜ਼ਾ ਨਸ਼ਾ ਤਸਕਰਾਂ 'ਤੇ ਕਾਬੂ ਪਾਉਣਾ ਕੋਈ ਹੱਲ ਨਹੀਂ ਹੈ। ਧਰਮਵੀਰ ਗਾਂਧੀ ਨੇ ਕਿਹਾ ਸਰਕਾਰ ਨੂੰ ਅਜਿਹਾ ਕਾਨੂੰਨ ਪਾਸ ਕਰਵਾਉਣ ਦੀ ਬਜਾਏ ਅਫੀਮ, ਭੁੱਕੀ ਵਰਗੇ ਕੁਦਰਤੀ ਨਸ਼ਿਆਂ ਤੋਂ ਬੈਨ ਹਟਾਉਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਜ਼ਹਿਰੀਲੇ ਨਸ਼ਿਆਂ ਤੋਂ ਬਚਾਇਆ ਜਾ ਸਕੇ। 
ਦੱਸਣਯੋਗ ਹੈ ਕਿ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਸ਼ੇ 'ਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਫਾਸ਼ੀ ਦੀ ਸਜ਼ਾ ਦੇਣ ਦਾ ਮਤਾ ਪਾਸ  ਕੀਤਾ ਹੈ ਜਿਥੇ ਇਸ ਫੈਸਲਾ ਦੀ ਸ਼ਲਾਘਾ ਕੀਤੀ ਜਾ ਰਹੀ ਹੈ, ਉਥੇ ਹੀ ਕਈ ਆਗੂਆਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।


Related News