ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, SSP ਲਖਬੀਰ ਸਿੰਘ ਨੂੰ ਕੀਤਾ ਮੁਅੱਤਲ
Saturday, Dec 27, 2025 - 11:47 AM (IST)
ਅੰਮ੍ਰਿਤਸਰ : ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਵਿਜੀਲੈਂਸ ਲਖਬੀਰ ਸਿੰਘ ਨੂੰ ਪੰਜਾਬ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਇਕ ਸੀਨੀਅਰ ਆਈਏਐੱਸ ਅਧਿਕਾਰੀ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਵੇਰਵਿਆ ਅਨੁਸਾਰ ਇਹ ਕਾਰਵਾਈ ਅੱਜ ਸਵੇਰੇ ਚੰਡੀਗੜ੍ਹ ਤੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਗ੍ਰਹਿ ਵਿਭਾਗ ਪੰਜਾਬ ਵਲੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਲਖਵੀਰ ਸਿੰਘ ਨੂੰ ਇਸੇ ਸਾਲ ਮਾਰਚ ਮਹੀਨੇ ਵਿਚ ਐੱਸਐੱਸਪੀ ਵਿਜੀਲੈਂਸ ਲਗਾਇਆ ਗਿਆ ਸੀ। ਸਿਰਫ ਨੌ ਮਹੀਨਿਆਂ ਦੇ ਵਕਫੇ ਦੌਰਾਨ ਹੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਹੋਵੇਗਾ ਵੱਡਾ ਐਲਾਨ! ਮੁੱਖ ਮੰਤਰੀ ਭਗਵੰਤ ਮਾਨ ਬੁਲਾਈ ਸਾਲ ਦੀ ਆਖਰੀ ਕੈਬਨਿਟ ਮੀਟਿੰਗ
ਕੀ ਹੈ ਪੂਰਾ ਮਾਮਲਾ?
ਸੂਤਰਾਂ ਮੁਤਾਬਕ ਇਹ ਮਾਮਲਾ ਅੰਮ੍ਰਿਤਸਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ਵਿਚ 55 ਕਰੋੜ ਰੁਪਏ ਦੇ ਟੈਂਡਰ ਨਾਲ ਜੁੜਿਆ ਹੋਇਆ ਹੈ। ਦੋਸ਼ ਹਨ ਕਿ ਸੀਵਰੇਜ ਅਤੇ ਸਟਰੀਟ ਲਾਈਟਾਂ ਆਦਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਕਰੋੜਾਂ ਰੁਪਏ ਬਿਨਾਂ ਕੋਈ ਕੰਮ ਕੀਤੇ ਹੀ ਵੰਡ ਦਿੱਤੇ ਗਏ ਸਨ। ਲਖਬੀਰ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਸਨ ਪਰ ਉਨ੍ਹਾਂ ਦੀ ਜਾਂਚ 'ਤੇ ਸਵਾਲ ਉੱਠ ਰਹੇ ਸਨ। ਪੁਲਸ ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਚਹੇਤਿਆਂ ਨੂੰ ਠੇਕੇ ਦਿਵਾਉਣ ਵਿਚ ਇਕ ਸਮਾਜ ਸੇਵੀ ਦੀ ਭੂਮਿਕਾ ਵੀ ਸ਼ੱਕੀ ਮੰਨੀ ਜਾ ਰਹੀ ਹੈ ਅਤੇ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਅੰਮ੍ਰਿਤਸਰ ਵਿਚ ਭ੍ਰਿਸ਼ਟ ਪੁਲਸ ਅਧਿਕਾਰੀ ਖਿਲਾਫ ਇਹ ਦੂਜੀ ਵੱਡੀ ਕਾਰਵਾਈ ਹੈ। ਇਸ ਤੋਂ ਕਰੀਬ ਦੋ ਮਹੀਨੇ ਪਹਿਲਾਂ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੂੰ ਵੀ ਮੁਅੱਤਲ ਕੀਤਾ ਗਿਆ ਸੀ। ਹਾਲਾਂਕਿ, ਲਖਬੀਰ ਸਿੰਘ ਦੀ ਮੁਅੱਤਲੀ ਨੂੰ ਲੈ ਕੇ ਸਰਕਾਰ ਵੱਲੋਂ ਅਜੇ ਤੱਕ ਕੋਈ ਰਸਮੀ ਹੁਕਮ ਜਨਤਕ ਤੌਰ 'ਤੇ ਜਾਰੀ ਨਹੀਂ ਕੀਤੇ ਗਏ ਹਨ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਇਤਿਹਾਸਕ ਫੈ਼ਸਲਾ, ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
