ਪੰਜਾਬ ਸਰਕਾਰ ਨੇ ਇਨ੍ਹਾਂ ਔਰਤਾਂ ਲਈ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ

Thursday, Oct 30, 2025 - 07:41 PM (IST)

ਪੰਜਾਬ ਸਰਕਾਰ ਨੇ ਇਨ੍ਹਾਂ ਔਰਤਾਂ ਲਈ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ

ਚੰਡੀਗੜ੍ਹ : ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿਚ ਸੁਖਾਲਾ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ ₹693.04 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਦੇ ਨਵਜੋਤ ਸਿੱਧੂ ਬਾਰੇ ਬਿਆਨ ਨਾਲ ਸਿਆਸਤ 'ਚ ਭੂਚਾਲ, ਕਿਹਾ...

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਸਦਾ ਤੋਂ ਉਦੇਸ਼ ਔਰਤਾਂ ਨੂੰ ਸਿਰਫ਼ ਸਹਾਇਤਾ ਨਹੀਂ, ਸਸ਼ਕਤੀਕਰਨ ਦੇ ਮੌਕੇ ਦੇਣਾ ਹੈ। ਸਰਕਾਰ ਚਾਹੁੰਦੀ ਹੈ ਕਿ ਹਰ ਔਰਤ ਆਤਮਨਿਰਭਰ ਬਣੇ ਅਤੇ ਆਪਣੀ ਜ਼ਿੰਦਗੀ ਆਦਰ ਅਤੇ ਗੌਰਵ ਨਾਲ ਬਤੀਤ ਕਰ ਸਕੇ। ਇਹੀ ਕਾਰਨ ਹੈ ਕਿ ਰਾਜ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਲਗਾਤਾਰ ਹੋਰ ਮਜ਼ਬੂਤ ਤੇ ਪ੍ਰਭਾਵਸ਼ਾਲੀ ਬਣਾਉਣ ਉੱਤੇ ਧਿਆਨ ਦੇ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਭਲਾਈ ਲਈ ₹1170 ਕਰੋੜ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਇਸ ਸਕੀਮ ਦਾ ਫ਼ਾਇਦਾ ਪਹੁੰਚ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News