ਪੰਜਾਬ ਸਰਕਾਰ ਨੇ ਖੇਡਾਂ ਰਾਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਕੀਤਾ ਦੂਰ : ਮੀਤ ਹੇਅਰ

Saturday, Dec 03, 2022 - 11:34 AM (IST)

ਸਹਿਣਾ (ਧਰਮਿੰਦਰ ਸਿੰਘ) : ਨੌਜਵਾਨ ਦੇਸ਼ ਅਤੇ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਹ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਰੀਸ਼ ਕੁਮਾਰ ਭੋਤਨਾ ਕੋਲ ਪੱਖੋ ਕੈਂਚੀਆਂ ਪਹੁੰਚੇ ਸਨ। ਜਿਨ੍ਹਾਂ ਨੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੌਜਵਾਨਾਂ ’ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਖੇਡਾਂ ਵਿਚ ਨੌਜਵਾਨ ਵਰਗ ਨੇ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਨੌਜਵਾਨ ਖੇਡਾਂ ਪ੍ਰਤੀ ਉਤਸ਼ਾਹਿਤ ਹੋ ਰਹੇ ਹਨ। ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਧਸ ਚੁੱਕੇ ਸਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵੀ ਸਖ਼ਤੀ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐੱਮ. ਐੱਲ. ਡੀ. ਦੀ ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ਼ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰੀਸ਼ ਕੁਮਾਰ ਭੋਤਨਾ ਨੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸਮਾਜਸੇਵੀ ਰਘਵੀਰ ਚੰਦ, ਪੰਚ ਲਛਮਨ ਦਾਸ ਰਾਜਸਥਾਨੀ, ਮੱਖਣ ਸਿੰਘ, ਡਾਕਟਰ ਜਗਤਾਰ ਸਿੰਘ, ਮੰਟੀ ਸਿੰਘ, ਜਗਦੇਵ ਸਿੰਘ ਤੋਂ ਇਲਾਵਾ ਪਾਰਟੀ ਆਗੂ ਅਤੇ ਦੁਕਾਨਦਾਰ ਹਾਜ਼ਰ ਸਨ।


Gurminder Singh

Content Editor

Related News