ਪੰਜਾਬ ਸਰਕਾਰ ਵਲੋਂ ਹਰ ਪਿੰਡ ''ਚ 550 ਪੌਦੇ ਲਾਉਣ ਦਾ ਐਲਾਨ

12/16/2018 4:26:10 PM

ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਵਲੋਂ ਹਰ ਪਿੰਡ 'ਚ 550 ਪੌਦੇ ਲਾਉਣ ਦਾ ਐਲਾਨ ਕੀਤਾ ਗਿਆ, ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਲੁਧਿਆਣਾ 'ਚ ਬਕਾਇਦਾ ਰੂਪ-ਰੇਖਾ ਤਿਆਰ ਕਰ ਲਈ ਗਈ ਹੈ। ਪੌਦੇ ਲਾਉਣ ਲਈ ਉਚਿਤ ਥਾਂ ਅਤੇ ਸੰਭਾਲ ਲਈ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੀ ਜ਼ਿੰਮੇਵਾਰੀ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਡਵੀਜ਼ਨਲ ਜੰਗਲਾਤ ਅਧਿਕਾਰੀ ਨੂੰ ਸੌਂਪੀ ਗਈ ਹੈ। ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲਾ ਪੱਧਰੀ ਕਮੇਟੀ 'ਚ ਵੀ ਸਾਰੇ ਐੱਸ. ਡੀ. ਐੱਮ, ਸਹਾਇਕ ਆਬਕਾਰੀ ਅਤੇ ਟੈਕਸ ਅਧਿਕਾਰੀ-2, ਲੁਧਿਆਣਾ, ਕੁਲੈਕਟਰ, ਨਗਰ ਸੁਧਾਰ ਟਰੱਸਟ ਲੁਧਿਆਣਾ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲੇ ਦਾ ਸਾਰੇ 941 ਪਿੰਡਾਂ ਲਈ ਇਕ-ਇਕ ਨੋਡਲ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ।


Babita

Content Editor

Related News