ਪੰਜਾਬ ਸਰਕਾਰ ਨੇ ਖੁਸ਼ ਕੀਤੇ ਮੁਲਾਜ਼ਮ, ਦਿੱਤਾ ਵੱਡਾ ਤੋਹਫਾ

07/25/2019 9:37:45 AM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਖੁਸ਼ ਕਰ ਦਿੱਤਾ ਹੈ। ਪੰਜਾਬ ਮੰਤਰੀ ਮੰਡਲ ਦੀ ਬੀਤੇ ਦਿਨ ਹੋਈ ਬੈਠਕ 'ਚ ਵੱਖ-ਵੱਖ ਕੈਡਰਾਂ 'ਚ ਤਰੱਕੀ ਲਈ ਜ਼ਰੂਰੀ ਤਜ਼ੁਰਬੇ 'ਚ ਕਮੀ ਲਈ ਸੇਵਾ ਨਿਯਮਾਂ 'ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ ਜਿੱਥੇ ਲੋੜੀਂਦੀ ਕੁਆਲੀਫਾਇੰਗ ਸੇਵਾ 2 ਸਾਲ ਜਾਂ ਇਸ ਤੋਂ ਘੱਟ ਹੈ, ਉੱਥੇ ਤਜ਼ੁਰਬੇ 'ਚ ਕੋਈ ਕਮੀ ਨਹੀਂ ਹੋਵੇਗੀ। 2 ਸਾਲ ਤੋਂ ਵੱਧ ਅਤੇ 5 ਸਾਲ ਤੋਂ ਘੱਟ ਵਾਲੀ ਲੋੜੀਂਦੀ ਕੁਆਲੀਫਾਇੰਗ ਸੇਵਾ ਦੇ ਮਾਮਲੇ 'ਚ ਇਕ ਸਾਲ ਦੀ ਕਟੌਤੀ ਆਗਿਆ ਯੋਗ ਹੋਵੇਗੀ।

ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਮਾਮਲਿਆਂ 'ਚ ਲੋੜੀਂਦੀ ਕੁਆਲੀਫਾਇੰਗ ਸੇਵਾ 7 ਸਾਲ ਜਾਂ ਇਸ ਤੋਂ ਵੱਧ ਹੈ, ਉੱਥੇ 2 ਸਾਲ ਦੀ ਕਟੌਤੀ ਕੀਤੀ ਗਈ, ਜਦੋਂ ਕਿ 10 ਸਾਲ ਜਾਂ ਇਸ ਤੋਂ ਵੱਧ ਕੁਆਲੀਫਾਇੰਗ ਸੇਵਾ ਵਾਲੇ ਮਾਮਲੇ 'ਚ ਇਹ ਕਟੌਤੀ 3 ਸਾਲ ਦੀ ਹੋਵੇਗੀ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 20 ਫਰਵਰੀ, 2019 ਨੂੰ ਪੰਜਾਬ ਵਿਧਾਨ ਸਭਾ 'ਚ ਕੀਤੇ ਗਏ ਐਲਾਨ ਦੀ ਤਰਜ਼ 'ਤੇ ਇਹ ਸੋਧ ਕੀਤੀ ਗਈ ਹੈ, ਜਿਸ ਨਾਲ ਉੱਚ ਕਾਡਰ 'ਚ ਖਾਲੀ ਆਸਾਮੀਆਂ ਨੂੰ ਭਰਨ ਲਈ ਮਦਦ ਮਿਲੇਗੀ।

Babita

This news is Content Editor Babita