ਪੰਜਾਬ ਸਰਕਾਰ ਨੇ ਸ਼੍ਰੋਮਣੀ ਕਮੇਟੀ ਦੇ ਖਾਤੇ 'ਚ ਪਾਏ 1.96 ਕਰੋੜ ਰੁਪਏ

Wednesday, Sep 25, 2019 - 08:46 AM (IST)

ਪੰਜਾਬ ਸਰਕਾਰ ਨੇ ਸ਼੍ਰੋਮਣੀ ਕਮੇਟੀ ਦੇ ਖਾਤੇ 'ਚ ਪਾਏ 1.96 ਕਰੋੜ ਰੁਪਏ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਲੰਗਰ 'ਤੇ ਲੱਗਦੇ ਜੀ. ਐਸ. ਟੀ. ਦਾ ਭੁਗਤਾਨ ਕਰਨ ਲਈ ਸਾਰੀ ਲੋੜੀਂਦੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਖਾਤੇ 'ਚ 1,96,57,190 ਰੁਪਏ ਤਬਦੀਲ ਕਰ ਦਿੱਤੇ ਹਨ, ਜਿਸ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਹੋ ਗਿਆ ਹੈ।

ਸੂਬੇ ਦੇ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ. ਬੀ. ਐਸ. ਸਿੱਧੂ ਨੇ ਦੱਸਿਆ ਕਿ ਇਸ ਨਾਲ ਐਸ. ਜੀ. ਪੀ. ਸੀ. ਵੱਲ ਸੂਬੇ ਦੀ ਕੋਈ ਵੀ ਦੇਣਦਾਰੀ ਬਾਕੀ ਨਹੀਂ ਰਹਿ ਗਈ। ਉਨ੍ਹਾਂ ਦੱਸਿਆ ਕਿ ਬਾਕੀ ਦੋ ਧਾਰਮਿਕ ਸਥਾਨਾਂ ਸ੍ਰੀ ਦੁਰਗਿਆਣਾ ਮੰਦਰ, ਅੰਮ੍ਰਿਤਸਰ ਅਤੇ ਸ੍ਰੀ ਵਾਲਮੀਕਿ ਸਥਲ ਰਾਮ ਤੀਰਥ, ਅੰਮ੍ਰਿਤਸਰ ਪਾਸੋਂ ਸਰਕਾਰ ਨੇ ਅਜੇ ਤੱਕ ਕੋਈ ਵੀ ਕਲੇਮ ਹਾਸਲ ਨਹੀਂ ਕੀਤਾ, ਜਿਸ ਲਈ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮਈ ਮਹੀਨੇ 'ਚ ਚਾਰ ਕਰੋੜ ਰੁਪਏ ਦੀ ਰਾਸ਼ੀ ਸੌਂਪ ਦਿੱਤੀ ਸੀ। ਜੀ. ਐਸ. ਟੀ. ਬਿੱਲਾਂ ਦੇ ਬਕਾਏ ਦੇ ਭੁਗਤਾਨ ਲਈ ਰਾਸ਼ੀ ਦੀ ਕੀਤੀ ਵੰਡ ਮੁਤਾਬਕ ਸ੍ਰੀ ਦਰਬਾਰ ਸਾਹਿਬ ਲਈ 3.5 ਕਰੋੜ ਰੁਪਏ ਰੱਖੇ ਗਏ ਸਨ, ਜਦੋਂ ਕਿ ਦੁਰਗਿਆਣਾ ਮੰਦਰ ਲਈ 35 ਹਜ਼ਾਰ ਰੁਪਏ ਅਤੇ ਬਾਕੀ ਰਹਿੰਦੀ ਰਕਮ ਵਾਲਮੀਕਿ ਸਥਲ ਰਾਮ ਤੀਰਥ ਲਈ ਰੱਖੇ ਗਏ ਹਨ।


author

Babita

Content Editor

Related News