ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਪ੍ਰਕਿਰਿਆ ਸ਼ੁਰੂ
Monday, Nov 11, 2019 - 01:37 PM (IST)

ਚੰਡੀਗੜ੍ਹ : ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਸਰਕਾਰ ਵਲੋਂ 200 ਕਰੋੜ ਰੁਪਿਆ ਖਰਚਿਆ ਜਾਵੇਗਾ। ਅਦਾਲਤ ਨੇ ਇਹ ਸਹਾਇਤਾ ਦੇਣ ਲਈ ਸੂਬਾ ਸਰਕਾਰ ਨੂੰ ਇਕ ਹਫਤੇ ਦਾ ਸਮਾਂ ਦਿੱਤਾ ਹੈ। ਸਰਕਾਰ ਵਲੋਂ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਦੀ ਸਮੱਸਿਆ ਸਬੰਧੀ ਪੱਕਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਸੂਬੇ ਦਾ ਸਹਿਯੋਗ ਕਰਨਾ ਪਵੇਗਾ।