ਪੰਜਾਬ ਸਰਕਾਰ ਖਤਮ ਕਰੇਗੀ ਖੇਤੀਬਾੜੀ ਵਿਭਾਗ ਦੀਆਂ 2200 ਅਸਾਮੀਆਂ

Wednesday, Jan 29, 2020 - 04:29 PM (IST)

ਪੰਜਾਬ ਸਰਕਾਰ ਖਤਮ ਕਰੇਗੀ ਖੇਤੀਬਾੜੀ ਵਿਭਾਗ ਦੀਆਂ 2200 ਅਸਾਮੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਦੀਆਂ 2200 ਆਸਾਮੀਆਂ ਖਤਮ ਕਰਨ ਦੇ ਫੈਸਲੇ ਤਹਿਤ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਕੋਲ ਪੇਸ਼ ਕੀਤੀ ਪੁਨਰਗਠਨ ਰਿਪੋਰਟ 'ਚ 5400 ਕੁੱਲ ਪ੍ਰਵਾਨਿਤ ਅਸਾਮੀਆਂ 'ਚੋਂ 2200 ਨੂੰ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕਮੇਟੀ ਦੀ ਮੀਟਿੰਗ 'ਚ ਮੁੱਖ ਸਕੱਤਰ ਤੋਂ ਇਲਾਵਾ ਵਧੀਕ ਮੁੱਖ ਸਕੱਤਰ, ਖੇਤੀਬਾੜੀ ਵਿਸ਼ਵਜੀਤ ਖੰਨਾ ਤੇ ਸਕੱਤਰ ਕਾਹਨ ਸਿੰਘ ਪੰਨੂ ਵੀ ਸ਼ਾਮਲ ਸਨ।

ਰਿਪੋਰਟ ਨੂੰ ਅਮਲੀ ਰੂਪ 'ਚ ਲਾਗੂ ਕਰਨ ਲਈ ਪਰਸੋਨਲ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਰਿਪੋਰਟ 'ਚ ਗਰੁੱਪ-ਡੀ ਮੁਲਾਜ਼ਮਾਂ ਦੀਆਂ ਸਾਰੀਆਂ 1748 ਪੋਸਟਾਂ ਖਤਮ ਕਰਨ ਲਈ ਕਿਹਾ ਗਿਆ ਹੈ। ਗਰੁੱਪ-ਸੀ ਦੀਆਂ 1736 ਪੋਸਟਾਂ 'ਚੋਂ 384 ਖਤਮ ਕਰ ਦਿੱਤੀਆਂ ਜਾਣਗੀਆਂ। ਗਰੁੱਪ-ਬੀ ਦੀਆਂ 427 ਪ੍ਰਵਾਨਿਤ ਅਸਾਮੀਆਂ 'ਚੋਂ 110 ਖਤਮ ਕਰਨ ਦੀ ਸਿਫਾਰਿਸ਼ ਕਰ ਦਿੱਤੀ ਗਈ ਹੈ। ਗਰੁੱਪ-ਏ ਦੀਆਂ ਵੀ 17 ਅਸਾਮੀਆਂ ਖਤਮ ਕੀਤੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਵਿਭਾਗ ਦੀਆਂ ਤਕਰੀਬਨ 41 ਫੀਸਦੀ ਪੋਸਟਾਂ ਖਤਮ ਕੀਤੀਆਂ ਜਾ ਰਹੀਆਂ ਹਨ।


author

Babita

Content Editor

Related News