ਪੰਜਾਬ ਸਰਕਾਰ ਵਲੋਂ ਲੱਖਾਂ ਕਰਮਚਾਰੀਆਂ ਨੂੰ ਵੱਡਾ ਤੋਹਫਾ

02/06/2020 7:10:56 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਪਣੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੰਦਿਆਂ ਕਰਮਚਾਰੀ ਸੰਗਠਨ ਦੀਆਂ 3 ਮੁੱਖ ਮੰਗਾਂ ਨੂੰ ਮੰਨ ਲਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਇਨ੍ਹਾਂ ਮੁਤਾਬਕ ਸਰਕਾਰ ਦੇ 1.82 ਲੱਖ ਕਰਮਚਾਰੀਆਂ ਨੂੰ ਫਾਇਦਾ ਮਿਲੇਗਾ। ਸਰਕਾਰ ਨੇ 2004 ਤੋਂ ਬਾਅਦ ਸਰਕਾਰੀ ਸੇਵਾਵਾਂ 'ਚ ਆਏ ਇਨ੍ਹਾਂ ਕਰਮਚਾਰੀਆਂ ਲਈ ਰਿਟਾਇਰਮੈਂਟ ਐਂਡ ਡੈੱਥ ਗ੍ਰੇਚੂਟੀ, ਪੈਨਸ਼ਨ ਸਕੀਮ 'ਚ ਸਰਕਾਰ ਦਾ ਹਿੱਸਾ ਵਧਾਉਣ ਅਤੇ ਐਕਸ ਗ੍ਰੇਸ਼ੀਆ ਇਨ ਨਿਊ ਪੈਨਸ਼ਨ ਸਕੀਮ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤੀ ਹੈ।

ਵਿੱਤ ਵਿਭਾਗ ਵਲੋਂ ਇਸ ਬਾਰੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨੋਟੀਫਿਕੇਸ਼ਨ ਦੀ ਕਾਪੀ ਭੇਜ ਦਿੱਤੀ ਗਈ ਹੈ ਅਤੇ ਅਧਿਕਾਰੀਆਂ ਨੂੰ ਇਸ ਨੋਟੀਫਿਕੇਸ਼ਨ ਦੀ ਤਾਮੀਲ ਕਰਨ ਲਈ ਕਿਹਾ ਗਿਆ ਹੈ। ਸਰਕਾਰ ਵਲੋਂ ਕਈ ਮਹੀਨਿਆਂ ਬਾਅਦ ਨੋਟੀਫਿਕੇਸ਼੍ਵ ਜਾਰੀ ਕੀਤੀ ਗਈ ਹੈ। ਕਰਮਚਾਰੀ ਸੰਗਠਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਨ। ਕਈ ਵਾਰ ਸਰਕਾਰ ਦਾ ਘਿਰਾਅ ਵੀ ਕੀਤਾ। ਲੰਬੇ ਸੰਘਰਸ਼ ਤੋਂ ਬਾਅਦ ਸਰਕਾਰ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ।


Babita

Content Editor

Related News