ਕੈਪਟਨ ਦਾ ਸਖਤ ਫਰਮਾਨ, MRP ਤੋਂ ਵੱਧ ਕੀਮਤ ''ਤੇ ਚੀਜ਼ਾਂ ਵੇਚਣ ਵਾਲਿਆਂ ਨੂੰ ਲੱਗੇਗਾ ਭਾਰੀ ਜ਼ੁਰਮਾਨਾ
Monday, Apr 06, 2020 - 04:38 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕੁਝ ਨਵੇਂ ਕਦਮ ਚੁੱਕਦਿਆਂ ਆਵਾਜਾਈ ਦੀ ਸਹੂਲਤ ਲਈ ਕੰਟਰੋਲ ਰੂਮ ਕਾਇਮ ਕੀਤੇ ਹਨ ਤਾਂ ਜੋ ਅਜਿਹੀਆਂ ਵਸਤਾਂ ਨੂੰ ਲਿਜਾਣ ਵਾਲੇ ਟੱਰਕਾਂ ਆਦਿ ਵਾਹਨਾਂ ਦੀ ਲਗਾਤਾਰ ਆਵਾਜਾਈ ਬਰਕਰਾਰ ਰੱਖੀ ਜਾ ਸਕੇ। ਇਸੇ ਦੇ ਨਾਲ ਹੀ ਜ਼ਰੂਰੀ ਵਸਤਾਂ ਨੂੰ ਪ੍ਰਚੂਨ ਦੀ ਵੱਧ ਤੋਂ ਵੱਧ ਕੀਮਤ (ਐਮ. ਆਰ. ਪੀ.) ਤੋਂ ਜ਼ਿਆਦਾ ਕੀਮਤ ’ਤੇ ਵੇਚਣ ਵਾਲਿਆਂ ਨੂੰ ਜ਼ੁਰਮਾਨਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਰਫਿਊ ਦੌਰਾਨ ਵੱਡੀ ਵਾਰਦਾਤ, ਨਾਕੇ 'ਤੇ ਪਿੰਡ ਜਾਣੀਆਂ ਦੇ ਸਰਪੰਚ ਨੂੰ ਮਾਰੀ ਗੋਲੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ 'ਚ ਸਾਰੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਤੇ ਨਿਗ੍ਹਾ ਰੱਖਣ ਲਈ ਸਖਤ ਨਿਰਦੇਸ਼ ਜਾਰੀ ਕੀਤੇ ਸਨ ਅਤੇ ਜਮਾਂਖੋਰੀ, ਵੱਧ ਕੀਮਤ ਵਸੂਲਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਸੀ। ਇਨਫੋਰਸਮੈਂਟ ਟੀਮਾਂ ਵੱਧ ਕੀਮਤ ਵਸੂਲਣ ਵਾਲਿਆਂ 'ਤੇ ਨਿਗਰਾਨੀ ਰੱਖਣ ਲਈ ਲਗਾਤਾਰ ਜਾਂਚ ਕਰ ਰਹੀਆਂ ਹਨ ਤਾਂ ਜੋ ਤੈਅਸ਼ੁਦਾ ਕੀਮਤਾਂ ਤੋਂ ਵੱਧ ਕੀਮਤ ਵਸੂਲ ਕੇ ਗਲਤ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਵੱਡੀ ਖਬਰ : ਲੁਧਿਆਣਾ 'ਚ ਇਕ ਹੋਰ ਮਰੀਜ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ
ਖੁਰਾਕ ਤੇ ਸਿਵਲ ਸਪਲਾਈ ਦੇ ਪ੍ਰਮੁੱਖ ਸਕੱਤਰ ਨੇ ਮੰਤਰੀ ਮੰਡਲ ਨੂੰ ਦੱਸਿਆ ਸੀ ਕਿ ਸਾਰੀਆਂ ਵਸਤਾਂ ਖਾਸ ਕਰ ਕੇ ਖਾਣ ਵਾਲੀਆਂ ਵਸਤਾਂ ਜਿਵੇਂ ਕਣਕ/ਆਟਾ, ਚੌਲ, ਦਾਲ, ਖਾਣਾ ਬਣਾਉਣ ਵਾਲੇ ਤੇਲ, ਮਸਾਲਾ, ਸਬਜ਼ੀਆਂ ਦੇ ਨਾਲ-ਨਾਲ ਮਾਸਕ ਤੇ ਸੈਨੀਟਾਈਜ਼ਰ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਪਲਾਈ ਲਾਈਨ ਜਾਰੀ ਰੱਖਣ 'ਚ ਪੇਸ਼ ਆ ਰਹੀਆਂ ਮੁਸ਼ਕਲਾਂ ਦੇਖਣ ਤੋਂ ਇਲਾਵਾ ਕਰ ਤੇ ਆਬਾਕਾਰੀ ਵਿਭਾਗ ਵੱਲੋਂ ਡਾਟਾ ਇਕੱਠਾ ਕਰਨ, ਰਿਲਾਇੰਸ ਫਰੈਸ਼, ਵਾਲਮਾਰਟ, ਬਿੱਗ ਬਾਜ਼ਾਰ ਜਿਹੇ ਪ੍ਰਚੂਨ ਵਿਕਰੇਤਾਵਾਂ ਨਾਲ ਨੈਟਵਰਕ ਸਥਾਪਤ ਕਰਨ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ : ਨਿਜ਼ਾਤਮ ਨਗਰ ਦੀ ਕੋਰੋਨਾ ਪੀੜਤਾ ਔਰਤ ਦਾ ਬੇਟਾ ਮੁੜ ਹਸਪਤਾਲ 'ਚ ਦਾਖਲ