ਪੰਜਾਬ ਸਰਕਾਰ ਵੱਲੋਂ ਰਾਜਸਥਾਨ ''ਚ ਫਸੇ ਮਜ਼ੂਦਰਾਂ/ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਤਿਆਰੀ

Monday, Apr 27, 2020 - 08:56 AM (IST)

ਪੰਜਾਬ ਸਰਕਾਰ ਵੱਲੋਂ ਰਾਜਸਥਾਨ ''ਚ ਫਸੇ ਮਜ਼ੂਦਰਾਂ/ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਤਿਆਰੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਮਹਾਰਾਸ਼ਟਰ 'ਚ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਫਸੇ ਸੈਂਕੜੇ ਸ਼ਰਧਾਲੂਆਂ ਨੂੰ ਵਾਪਸ ਉਨ੍ਹਾਂ ਦੇ ਘਰ ਲਿਆਉਣ ਲਈ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਰਾਜਸਥਾਨ 'ਚ ਵੀ ਫਸੇ 2700 ਮਜ਼ਦੂਰਾਂ ਅਤੇ 150 ਵਿਦਿਆਰਥੀਆਂ ਨੂੰ ਵੀ ਵਾਪਸ ਲਿਆਉਣ ਦੀ ਤਿਆਰੀ ਹੈ। ਐਤਵਾਰ ਬਾਅਦ ਦੁਪਹਿਰ ਤੱਕ 219 ਸ਼ਰਧਾਲੂ ਪੰਜਾਬ 'ਚ ਆਪਣੇ ਘਰ ਪਹੁੰਚ ਗਏ, ਜਿੱਥੋਂ ਉਹ ਅੰਮ੍ਰਿਤਸਰ ਜਾਣਗੇ। 
ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰ ਪਾਲ ਸਿੰਘ ਅਨੁਸਾਰ 467 ਸ਼ਰਧਾਲੂਆਂ ਨੂੰ ਲੈ ਕੇ ਆ ਰਹੀਆਂ 13 ਬੱਸਾਂ ਰਾਜਸਥਾਨ ਦੇ ਭੀਲਵਾੜਾ 'ਚ ਪਹੁੰਚ ਗਈਆਂ ਹਨ। ਮੁੱਖ ਮੰਤਰੀ ਨੇ ਆਪਣੇ ਨਿਰੰਤਰ ਯਤਨਾਂ ਰਾਹੀਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਕੁਝ ਦਿਨ ਪਹਿਲਾਂ ਕੇਂਦਰ ਪਾਸੋਂ ਇਜਾਜ਼ਤ ਮੰਗੀ ਸੀ ਅਤੇ ਇਹ ਵੀ ਵਚਨਬੱਧਤਾ ਪ੍ਰਗਟਾਈ ਸੀ ਕਿ ਇਸ ਵਾਸਤੇ ਲੋੜੀਂਦੇ ਕਦਮ ਪੰਜਾਬ ਸਰਕਾਰ ਵੱਲੋਂ ਚੁੱਕੇ ਜਾਣਗੇ। ਉਨ੍ਹਾਂ ਨੇ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਅਥਾਰਟੀਆਂ ਨਾਲ ਲਗਾਤਾਰ ਤਾਲਮੇਲ ਕਰਨ ਲਈ ਤਾਇਨਾਤ ਕੀਤਾ ਸੀ ਤਾਂ ਕਿ ਸ਼ਰਧਾਲੂਆਂ ਦੇ ਨਾਲ-ਨਾਲ ਮਜ਼ਦੂਰਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ 150 ਵਿਦਿਆਰਥੀ ਜੋ ਰਾਜਸਥਾਨ ਦੇ ਕੋਟਾ 'ਚ ਫਸ ਗਏ ਸਨ, ਨੂੰ 7 ਬੱਸਾਂ ਰਾਹੀਂ ਵਾਪਸ ਲਿਆਂਦਾ ਜਾ ਰਿਹਾ ਹੈ।
 


author

Babita

Content Editor

Related News